ਚੰਡੀਗੜ੍ਹ, 21 ਮਾਰਚ 2025: Punjab Teachers Promotion: ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਹੈ | ਪੰਜਾਬ ਸਰਕਾਰ ਮੁਤਾਬਕ ਇਹ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਹੈ |
ਇਸ ਸੰਬੰਧੀ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (BPEOs) ਨੂੰ ਹੈੱਡਮਾਸਟਰ/ਹੈੱਡਮਿਸਟ੍ਰੈਸ ਵਜੋਂ ਤਰੱਕੀ ਦਿੱਤੀ ਹੈ।
ਜਿਕਰਯੋਗ ਹੈ ਕਿ ਜਿਨ੍ਹਾਂ ਨੂੰ ਅਧਿਆਪਕਾਂ ਨੂੰ ਤਰੱਕੀ (Teachers Promotion) ਦਿੱਤੀ ਹੈ, ਉਨ੍ਹਾਂ ਮੁੱਖ ਅਧਿਆਪਕਾਂ ਦਾ ਪਰਖ ਕਾਲ ਦਾ ਸਮਾਂ ਇੱਕ ਸਾਲ ਹੋਵੇਗਾ। ਪੰਜਾਬ ਸਰਕਰ ਨੇ ਮਾਸਟਰ ਕਾਡਰ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 29-05-2024 ਅਤੇ 05-08-2024 ਨੂੰ ਜਾਰੀ ਕੀਤੀ ਸੀਨੀਆਰਤਾ ਸੂਚੀ ਦੇ ਤਹਿਤ ‘ਤੇ ਤਰੱਕੀ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ | ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਲਈ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਆ । ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਇਹ ਤਰੱਕੀਆਂ ਸਿੱਖਿਆ ਖੇਤਰ ‘ਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਕਰਨਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੇ ਨਤੀਜਿਆਂ ‘ਚ ਹੋਰ ਬਿਹਤਰੀਨ ਸੁਧਾਰ ਦੇਖਣ ਨੂੰ ਮਿਲੇਗਾ।
Read More: ਪੰਜਾਬ ਦੇ ਸਾਰੇ 228 ਵਿੱਦਿਅਕ ਬਲਾਕਾਂ ‘ਚ ਭੇਜੀਆਂ ਜਾਣਗੀਆਂ 23 ਜਾਗਰੂਕਤਾ ਵੈਨਾਂ: ਹਰਜੋਤ ਸਿੰਘ ਬੈਂਸ