ਚੰਡੀਗੜ੍ਹ, 01 ਅਗਸਤ 2024: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀਆਂ ਬੀਬੀਆਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ (free bus travel) ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਬੀਬੀ ਸਸ਼ਕਤੀਕਰਨ ਦੀ ਦਿਸ਼ਾ ਵੱਲ ਲਗਾਤਾਰ ਕੰਮ ਕਰ ਰਹੀ ਹੈ |
ਇਸ ਬਾਰ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ PRTC ਦੀਆਂ ਬੱਸਾਂ ‘ਚ ਬੀਬੀਆਂ ਦੇ ਮੁਫ਼ਤ ਸਫ਼ਰ (free bus travel) ਲਈ 1,548.25 ਕਰੋੜ ਰੁਪਏ ਖਰਚੇ ਹਨ | ਇਸ ਸਕੀਮ ਤਹਿਤ ਸੂਬੇ ਦੀਆਂ ਬੀਬੀਆਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਗਈ ਹੈ |
ਪੰਜਾਬ ਸਰਕਾਰ ਮੁਤਾਬਕ 2022 ਤੋਂ ਮਾਰਚ 2023 ਤੱਕ ਕੁੱਲ 664.63 ਕਰੋੜ ਰੁਪਏ ਮੁਫ਼ਤ ਸਫ਼ਰ ‘ਤੇ ਖ਼ਰਚ ਕੀਤੇ ਅਤੇ 14.29 ਕਰੋੜ ਯਾਤਰਾਵਾਂ ਸਹੂਲਤ ਦਿੱਤੀ | ਇਸਦੇ ਨਾਲ ਹੀ 2023-2024 ਦੌਰਾਨ 694.64 ਕਰੋੜ ਰੁਪਏ ਮੁਫ਼ਤ ਸਫ਼ਰ ‘ਤੇ ਖ਼ਰਚ ਕੀਤੇ ਅਤੇ ਬੀਬੀਆਂ ਨੂੰ 14.90 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀਆਂ | ਇਸ ਸਾਲ ਵਿੱਤੀ ਵਰ੍ਹੇ ਦੌਰਾਨ 15 ਜੁਲਾਈ, 2024 ਤੱਕ 188.98 ਕਰੋੜ ਰੁਪਏ ਨਾਲ ਬੀਬੀਆਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ।