Dr. Baljit Kaur

ਪੰਜਾਬ ਸਰਕਾਰ ਨੇ 2.25 ਲੱਖ ਬੇਸਹਾਰਾ ਬੱਚਿਆਂ ਨੂੰ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ

ਚੰਡੀਗੜ੍ਹ, 10 ਮਾਰਚ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਪੰਜਾਬ ਦੇ ਲਗਭਗ 2 ਲੱਖ 25 ਹਜ਼ਾਰ ਬੱਚਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਕੈਬਿਨਟ ਮੰਤਰੀ ਨੇ ਕਿਹਾ ਕਿ ਸੂਬੇ ਦੇ 2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ 367.59 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ।

ਕੈਬਿਨਟ ਮੰਤਰੀ (Dr. Baljit Kaur) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ, ਪੰਜਾਬ ਦੇ ਬੇਸਹਾਰਾ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜੋ ਕਿ ਇਸ ਦਿਸ਼ਾ ‘ਚ ਇੱਕ ਵੱਡਾ ਕਦਮ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ।

Read More: ਮਲੋਟ ਹਲਕੇ ਦੀਆਂ ਸੰਪਰਕ ਸੜਕਾਂ ਲਈ ਸਰਕਾਰ ਵੱਲੋਂ ਇੱਕ ਕਰੋੜ 92 ਲੱਖ ਰੁਪਏ ਜਾਰੀ: ਡਾ ਬਲਜੀਤ ਕੌਰ

Scroll to Top