aman arora

Punjab Goverment: ਘਰ ਬੈਠੇ ਹੀ ਹੁਣ ਪੰਜਾਬ ਵਾਸੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ

5 ਦਸੰਬਰ 2024: ਪੰਜਾਬ ਵਾਸੀਆਂ ਨੂੰ ਪੰਜਾਬ ਸਰਕਾਰ (Punjab government) ਨੇ ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੱਤਾ ਹੈ। ਦੱਸ ਦੇਈਏ ਕਿ ਹੁਣ 1 ਜਨਵਰੀ ਤੋਂ ਪੰਜਾਬ ਵਿੱਚ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਨਲਾਈਨ ਹੋ ਜਾਣਗੀਆਂ ਅਤੇ ਇਸ ਦੇ ਨਾਲ ਹੀ ਆਫਲਾਈਨ ਵੈਰੀਫਿਕੇਸ਼ਨ(offline verification) ਨਾਲ ਸਬੰਧਤ ਸਾਰੀਆਂ ਸੇਵਾਵਾਂ ਬੰਦ ਹੋ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Punjab Cabinet Minister Aman Arora) ਨੇ ਚੰਡੀਗੜ੍ਹ ਵਿਖੇ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਦਿੱਤੀ ਹੈ । ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਸਾਰੀਆਂ ਸੇਵਾਵਾਂ ਘਰ ਬੈਠੇ ਹੀ (services at home) ਮਿਲਣੀਆਂ ਚਾਹੀਦੀਆਂ ਹਨ।

ਉਨ੍ਹਾਂ ਨੇ ਕਿਹਾ ਕਿ 6 ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਦੀ ਵੈਰੀਫਿਕੇਸ਼ਨ ਨਾਲ ਸਬੰਧਤ ਪ੍ਰੋਜੈਕਟ ਲਾਂਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਦਫ਼ਤਰਾਂ ਦੀਆਂ ਖੱਜਲ-ਖੁਆਰੀਆਂ ਤੋਂ ਛੁਟਕਾਰਾ ਮਿਲੇਗਾ ਅਤੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਇਸ ਨਾਲ ਕੰਮ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਪੰਜਾਬ ਇਸ ਤਰ੍ਹਾਂ ਕੰਮ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਜਲਦ ਹੀ ਕਈ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ 95 ਸੇਵਾਵਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ।

ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੱਲ ਰਹੇ 500 ਤੋਂ ਵੱਧ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਕੰਮ ਕਰਵਾਉਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਇਸ ਲਈ ਸਰਕਾਰ ‘Whatsapp ਚੈਟਬੋਟ’ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਇਸ ਵਿੱਚ ਲੋਕਾਂ ਨੂੰ ਆਪਣੇ ਮੋਬਾਈਲ ‘ਤੇ ਵਟਸਐਪ ਰਾਹੀਂ ਆਪਣਾ ਕੰਮ ਦੱਸ ਕੇ ਹੀ ਅਪਾਇੰਟਮੈਂਟ ਬੁੱਕ ਕਰਨੀ ਹੋਵੇਗੀ, ਜੋ ਪੰਜਾਬੀ ਵਿੱਚ ਹੋਵੇਗੀ। ਇਸ ਤੋਂ ਬਾਅਦ ਲੋਕ ਆਨਲਾਈਨ ਟੋਕਨ ਵੀ ਪ੍ਰਾਪਤ ਕਰਨਗੇ ਅਤੇ ਸੇਵਾ ਕੇਂਦਰ ‘ਚ ਜਾਣ ਤੋਂ ਬਾਅਦ ਵਿਅਕਤੀ ਜਲਦੀ ਤੋਂ ਜਲਦੀ ਫਰੀ ਹੋ ਜਾਵੇਗਾ।

READ MORE: Punjab Goverment : ਰੀਅਲ ਅਸਟੇਟ ਡਿਵੈਲਪਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ

Scroll to Top