Site icon TheUnmute.com

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਜਾਰੀ

Scheduled caste

ਚੰਡੀਗੜ੍ਹ, 28 ਅਗਸਤ 2024: ਪੰਜਾਬ ਸਰਕਾਰ ਨੇ ਸੂਬੇ ‘ਚ ਅਨੁਸੂਚਿਤ ਜਾਤੀਆਂ (Scheduled caste) ਦੇ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਜਾਰੀ ਕੀਤੇ ਹਨ | ਇਸਦੀ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ |

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ | ਇਸਦੇ ਨਾਲ ਹੀ ਸਰਕਾਰ ਪੰਜਾਬ ‘ਚ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪਹਿਲੀ ਤੋਂ 10ਵੀਂ ਜਮਾਤ ਤੱਕ ਮੁਫ਼ਤ ਪਾਠ ਪੁਸਤਕਾਂ ਸਕੀਮ ਤਹਿਤ ਇਹ ਰਾਸ਼ੀ ਸਿਰਫ਼ ਅਤੇ ਸਿਰਫ਼ ਉਸੇ ਮੰਤਵ ਲਈ ਖਰਚ ਕੀਤੀ ਜਾਵੇਗੀ, ਜਿਸ ਲਈ ਇਹ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜਾਈ ‘ਚ ਫੰਡਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Exit mobile version