Ashirwad scheme

Ashirwad scheme: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ

ਚੰਡੀਗੜ੍ਹ, 25 ਨਵੰਬਰ 2024: ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ (Ashirwad scheme) ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 1,867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਕੈਬਿਨਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਆਸ਼ੀਰਵਾਦ ਸਕੀਮ (Ashirwad scheme) ਤਹਿਤ ਸਾਲ 2023-24 ਲਈ ਬਕਾਇਆ ਅਰਜ਼ੀਆਂ ‘ਚੋਂ ਸਾਲ 2024-25 ਦੌਰਾਨ ਆਸ਼ੀਰਵਾਦ ਪੋਰਟਲ ਰਾਹੀਂ 1,331 ਲਾਭਪਾਤਰੀਆਂ ਦੀਆਂ ਅਰਜ਼ੀਆਂ ‘ਤੇ ਕਾਰਵਾਈ ਕੀਤੀ ਸੀ। ਇਨ੍ਹਾਂ ‘ਚੋਂ ਬਰਨਾਲਾ, ਫਰੀਦਕੋਟ, ਹੁਸ਼ਿਆਰਪੁਰ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸਏਐਸ ਨਗਰ, ਐਸਬੀਐਸ ਨਗਰ, ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਕੁੱਲ 6.78 ਕਰੋੜ ਰੁਪਏ ਜਾਰੀ ਕੀਤੇ ਹਨ ।

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲਾਭਪਾਤਰੀਆਂ ਲਈ ਬਠਿੰਡਾ, ਰੂਪਨਗਰ, ਐਸ.ਏ.ਐਸ.ਨਗਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹਿਆਂ ‘ਚੋਂ ਸਾਲ 2023-24 ਲਈ ਲੰਬਿਤ ਪਈਆਂ 536 ਅਰਜ਼ੀਆਂ ‘ਤੇ ਕਾਰਵਾਈ ਕੀਤੀ ਗਈ ਅਤੇ 2.73 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਰਾਸ਼ੀ ਨਾਲ ਬਠਿੰਡਾ ਦੇ 196, ਰੂਪਨਗਰ ਦੇ 74, ਐਸਏਐਸ ਨਗਰ ਦੇ 63 ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 203 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ ।

ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਯੋਜਨਾ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਚਾਹੀਦਾ ਹੈ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਚਾਹੀਦਾ ਹੈ ਅਤੇ ਉਹ ਅਨੁਸੂਚਿਤ ਜਾਤੀ, ਪੱਛੜੀ ਸ਼੍ਰੇਣੀ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਦਾ ਹੋਣਾ ਚਾਹੀਦਾ ਹੈ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਅਜਿਹੇ ਪਰਿਵਾਰਾਂ ਦੀਆਂ ਦੋ ਬੇਟੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਮੰਤਰੀ ਨੇ ਪੰਜਾਬ ਸਰਕਾਰ ਸਾਰੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ​​ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

Scroll to Top