ਅੰਮ੍ਰਿਤਸਰ 22 ਅਗਸਤ 2023: ਪੰਜਾਬ ਸਰਕਾਰ (Punjab government) ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਸਲਾਂ ਦੇ ਨੁਕਸਾਨ ਲਈ 186 ਕਰੋੜ ਰੁਪਏ ਜਾਰੀ ਕੀਤੇ ਹਨ | ਇਸਦੀ ਜਾਣਕਾਰੀ ਕੈਬਿਨਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤੀ ਹੈ | ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਜਾਰੀ ਕੀਤੇ ਹਨ | ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ | ਜਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਫਸਲਾਂ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ |
ਜਨਵਰੀ 19, 2025 10:26 ਪੂਃ ਦੁਃ