ਚੰਡੀਗੜ੍ਹ, 31 ਦਸੰਬਰ 2025: ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਦਿਵੀਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ₹371.84 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ, 2,79,544 ਦਿਵੀਆਂਗ ਵਿਅਕਤੀ ਇਸ ਯੋਜਨਾ ਦਾ ਸਿੱਧਾ ਲਾਭ ਉਠਾ ਰਹੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਮਿਲ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਦਿਵੀਆਂਗ ਵਿਅਕਤੀਆਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਉਦੇਸ਼ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ‘ਚ ਪਹਿਲਾਂ ਹੀ ₹495 ਕਰੋੜ ਦਾ ਬਜਟ ਪ੍ਰਬੰਧ ਕੀਤਾ ਹੈ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਹਾਇਤਾ ਤੋਂ ਵਾਂਝਾ ਨਾ ਰਹੇ।
ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਇਹ ਵਿੱਤੀ ਸਹਾਇਤਾ ਯੋਜਨਾ ਉਨ੍ਹਾਂ ਦਿਵੀਆਂਗ ਵਿਅਕਤੀਆਂ ਨੂੰ ਕਵਰ ਕਰਦੀ ਹੈ ਜੋ ਆਪਣੀ ਰੋਜ਼ੀ-ਰੋਟੀ ਕਮਾਉਣ ਤੋਂ ਅਸਮਰੱਥ ਹਨ ਅਤੇ ਜਿਨ੍ਹਾਂ ਦੀ ਘੱਟੋ-ਘੱਟ ਦਿਵੀਆਂਗਕਤਾ 50 ਫੀਸਦੀ ਜਾਂ ਇਸ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਅਸਲ ਲਾਭਪਾਤਰੀਆਂ ਨੂੰ ਸਹਾਇਤਾ ਪ੍ਰਦਾਨ ਕਰਕੇ ਦਿਵੀਆਂਗ ਵਿਅਕਤੀਆਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ |
Read more: CM ਭਗਵੰਤ ਮਾਨ ਵੱਲੋਂ 4 ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ 69 ਕਰੋੜ ਰੁਪਏ ਜਾਰੀ ਕਰਨ ਹੁਕਮ




