ਪੰਜਾਬ ਅਸ਼ੀਰਵਾਦ ਸਕੀਮ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 01 ਜੂਨ 2026: ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਅਧੀਨ ਪਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 1,241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ ਅਤੇ ਮਲੇਰਕੋਟਲਾ ਦੇ ਕੁੱਲ 1,241 ਯੋਗ ਲਾਭਪਾਤਰੀਆਂ ਨੂੰ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਇਆ ਹੈ। ਇਨ੍ਹਾਂ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ₹6.33 ਕਰੋੜ ਦੀ ਰਕਮ ਜਾਰੀ ਕੀਤੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਕਮ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ 546, ਬਰਨਾਲਾ ਦੇ 19, ਬਠਿੰਡਾ ਦੇ 14, ਫਰੀਦਕੋਟ ਦੇ 10, ਸ੍ਰੀ ਫਤਿਹਗੜ੍ਹ ਸਾਹਿਬ ਦੇ 21, ਜਲੰਧਰ ਦੇ 129, ਕਪੂਰਥਲਾ ਦੇ 90 ਅਤੇ ਮਾਨਸਾ ਦੇ 27 ਲਾਭਪਾਤਰੀਆਂ ਨੂੰ ਲਾਭ ਹੋਵੇਗਾ। ਇਸੇ ਤਰ੍ਹਾਂ ਪਟਿਆਲਾ ਦੇ 39, ਪਠਾਨਕੋਟ ਦੇ 208, ਐਸ.ਏ.ਐਸ. ਨਗਰ ਦੇ 22, ਐਸ.ਬੀ.ਐਸ. ਨਗਰ ਦੇ 103 ਅਤੇ ਮਲੇਰਕੋਟਲਾ ਦੇ 13 ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਹੋਵੇਗੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ, ਪੰਜਾਬ ਸਰਕਾਰ ਯੋਗ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਇੱਕ ਮਜ਼ਬੂਤ ​​ਸਹਾਰਾ ਸਾਬਤ ਹੋ ਰਹੀ ਹੈ ਅਤੇ ਧੀਆਂ ਦੇ ਵਿਆਹ ਸਮੇਂ ਆਉਣ ਵਾਲੇ ਵਿੱਤੀ ਬੋਝ ਨੂੰ ਘਟਾਉਣ ‘ਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।

ਕੈਬਿਨਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ, ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ। ਇਆਸਦ ਲਾਭ ਲੈਣ ਲਈ ਪਰਿਵਾਰ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ ₹32,790 ਤੋਂ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਦੋ ਧੀਆਂ ਵਾਲੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰ ਇਸ ਸਕੀਮ ਦੇ ਲਾਭ ਪ੍ਰਾਪਤ ਕਰਨ ਦੇ ਯੋਗ ਹਨ।

ਉਨ੍ਹਾਂ ਨੇ ਕਿਹਾ ਕਿ ਵਿੱਤੀ ਸਹਾਇਤਾ ਸਿੱਧੇ ਤੌਰ ‘ਤੇ ਡੀਬੀਟੀ (ਡਾਇਰੈਕਟ ਬੈਨੀਫਿਟ ਟ੍ਰਾਂਸਫਰ) ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਟ੍ਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾਂਦੀ ਹੈ।

Read More: ਪੰਜਾਬ ਸਰਕਾਰ ਨੇ ਸਰਕਾਰੀ ਅਫ਼ਸਰਾਂ ਦੇ ਤਬਾਦਲਿਆਂ ਸੰਬੰਧੀ ਲਿਆ ਅਹਿਮ ਫੈਸਲਾ

ਵਿਦੇਸ਼

Scroll to Top