ਚੰਡੀਗੜ੍ਹ 25 ਮਈ 2022: ਪੰਜਾਬ ਦੀ ਮਾਨ ਸਰਕਾਰ ਨੇ ਕੋਪਰੇਟਿਵ ਬੈਂਕਾਂ (Cooperative Banks) ਦੇ ਲਈ ਵੱਡਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ ਹੈ । ਸੂਤਰਾਂ ਦੇ ਮੁਤਾਬਕ ਸਰਕਾਰ ਵੱਲੋਂ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਫ਼ੰਡ ਦੀ ਕਮੀ ਦੇ ਚੱਲਦੇ ਕਿਸਾਨਾਂ ਨੂੰ ਕਈਂ ਮੁਸ਼ਕਿਲ ਆ ਰਹੀ ਹੈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਵਲੋਂ ਲਏ ਇਸ ਫ਼ੈਸਲੇ ਨਾਲ ਕੋਪਰੇਟਿਵ ਬੈਂਕ ਅਤੇ ਕਿਸਾਨਾਂ ਨੂੰ ਲਾਭ ਹੋਵੇਗਾ।
ਨਵੰਬਰ 23, 2024 8:51 ਪੂਃ ਦੁਃ