July 1, 2024 3:37 am
29 Acres Of Government Land

ਪੰਜਾਬ ਸਰਕਾਰ ਵਲੋਂ 29 ਏਕੜ ਸਰਕਾਰੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ

ਚੰਡੀਗੜ੍ਹ 28 ਅਪ੍ਰੈਲ 2022: ਪੰਜਾਬ ਸਰਕਾਰ (Punjab Government) ਵਲੋਂ ਸੂਬੇ ‘ਚ ਨਾਜਾਇਜ ਕਬਜਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸ ਦੌਰਾਨ ਅੱਜ ਮੋਹਾਲੀ (Mohali) ਜ਼ਿਲ੍ਹੇ ਵਿੱਚ ਸਰਕਾਰੀ ਜ਼ਮੀਨ ਉਤੇ ਕੀਤਾ ਕਬਜ਼ਾ ਅੱਜ ਹਟਾ ਦਿੱਤਾ ਗਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸ਼ਿਸਵਾਂ ਵਿੱਚ ਪੰਚਾਇਤੀ ਜ਼ਮੀਨ ਦੇ 29 ਏਕੜ ਜ਼ਮੀਨ ਉਤੇ ਕਬਜ਼ਾ ਛੁਡਵਾਇਆ ਗਿਆ ਹੈ। ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਖੁਦ ਮੌਕੇ ਉਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਲਾਨ ਕੀਤਾ ਸੀ ਕਿ ਆਉਣ ਵਾਲੇ ਮਹੀਨਿਆਂ ਵਿੱਚ ਪੰਚਾਇਤੀ ਜ਼ਮੀਨ ਉਤੇ ਹੋਏ ਨਜ਼ਾਇਜ਼ ਕਬਜ਼ੇ ਹਟਾਏ ਜਾਣਗੇ। ਜਿਸਦੇ ਚੱਲਦੇ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ‘ਚ ਦਿਖਾਈ ਦੇ ਰਹੀ ਹੈ |

29 Acres Of Government Land