ਪੱਛੜੀਆਂ ਸ੍ਰੇਣੀਆਂ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੇ ਲਾਭਪਾਤਰੀਆਂ ਲਈ 12.44 ਕਰੋੜ ਰੁਪਏ ਜਾਰੀ

ਚੰਡੀਗੜ੍ਹ, 19 ਦਸੰਬਰ 2025: ਪੰਜਾਬ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਜਾਰੀ ਕੀਤੇ ਹਨ |

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਫਿਰੋਜਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਪਟਿਆਲਾ ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2440 ਲਾਭਪਾਤਰੀਆਂ ਦੀਆਂ ਅਰਜ਼ੀਆਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ 2440 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਜਿਲ੍ਹਾ ਅੰਮ੍ਰਿਤਸਰ ਦੇ 657, ਬਰਨਾਲਾ ਦੇ 07, ਬਠਿੰਡਾ ਦੇ 44, ਫਿਰੋਜਪੁਰ ਦੇ 124, ਗੁਰਦਾਸਪੁਰ ਦੇ 509, ਹੁਸ਼ਿਆਰਪੁਰ ਦੇ 79 ਅਤੇ ਜਲੰਧਰ ਦੇ 92 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਜਿਲ੍ਹਾ ਮਾਨਸਾ ਦੇ 143, ਐਸ.ਏ.ਐਸ.ਨਗਰ ਦੇ 13, ਸ੍ਰੀ ਮੁਕਤਸਰ ਸਾਹਿਬ ਦੇ 70, ਪਟਿਆਲਾ ਦੇ 42, ਪਠਾਨਕੋਟ ਦੇ 290 ਰੂਪਨਗਰ ਦੇ 35, ਸੰਗਰੂਰ ਦੇ 50 ਅਤੇ ਮਾਲੇਰਕੋਟਲਾ ਦੇ 285 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ | ਇਹ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਭੇਜੀ ਜਾਂਦੀ ਹੈ।

Read More: Ashirwad scheme: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਜਾਰੀ

ਵਿਦੇਸ਼

Scroll to Top