School Libraries

School Libraries: ਪੰਜਾਬ ਸਰਕਾਰ ਵੱਲੋਂ ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਜਾਰੀ

ਚੰਡੀਗੜ੍ਹ, 28 ਫਰਵਰੀ 2025: School Libraries: ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਦੀ ਗ੍ਰਾਂਟ ਰਾਸ਼ੀ ਜਾਰੀ ਕੀਤੀ ਹੈ। ਇਸਦਾ ਉਦੇਸ਼ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ‘ਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ | ਇਸ ਸੰਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਪ੍ਰਾਇਮਰੀ ਸਕੂਲ ਲਈ 5,000 ਰੁਪਏ, ਹਰੇਕ ਮਿਡਲ ਸਕੂਲ ਲਈ 13,000 ਰੁਪਏ ਅਤੇ ਹਰੇਕ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਲਈ 15,000 ਰੁਪਏ ਅਲਾਟ ਕੀਤੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਿਤਾਬਾਂ ਦੀ ਖਰੀਦ ਲਈ ਸੂਚੀ ਤਿਆਰ ਕਰਨ ਲਈ ਮਾਹਰਾਂ ਦੀ ਇੱਕ ਸੂਬਾ ਪੱਧਰੀ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਅਤੇ ਵੱਖ-ਵੱਖ ਸ਼੍ਰੇਣੀਆਂ ਦੀ ਪੜ੍ਹਨ ਸਮੱਗਰੀ ਪ੍ਰਦਾਨ ਕਰਨ ਲਈ ਕਿਤਾਬਾਂ ਦੀ ਬਾਰੀਕੀ ਨਾਲ ਸਮੀਖਿਆ ਅਤੇ ਚੋਣ ਕਰੇਗੀ, ਤਾਂ ਜੋ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਬੌਧਿਕ ਵਿਕਾਸ ‘ਚ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਸਕੇ।

ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਨੂੰ ਦੇਸ਼ ‘ਚ ਸਿੱਖਿਆ ਪ੍ਰਣਾਲੀ ‘ਚ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੈਂ ਨਿੱਜੀ ਤੌਰ ‘ਤੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਿਹਾ ਹਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਫੀਡਬੈਕ ਲੈ ਰਿਹਾ ਹਾਂ ਅਤੇ ਉਸ ਜਾਣਕਾਰੀ ਦੀ ਵਰਤੋਂ ਭਵਿੱਖ ਦੀਆਂ ਨੀਤੀਆਂ ਬਣਾਉਣ ਲਈ ਕਰ ਰਿਹਾ ਹਾਂ।

ਮੰਤਰੀ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅੰਤਿਮ ਪ੍ਰੀਖਿਆਵਾਂ ਤੋਂ ਬਾਅਦ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ। ਉਨ੍ਹਾਂ ਸਾਹਿਤ, ਸਮਾਜ, ਵਿਰਾਸਤ, ਸੱਭਿਆਚਾਰ ਅਤੇ ਦੁਨੀਆ ਬਾਰੇ ਗਿਆਨ ਪ੍ਰਾਪਤ ਕਰਨ ‘ਚ ਕਿਤਾਬਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਜ਼ਨ ਅਨੁਸਾਰ, ਪੰਜਾਬ ਸਰਕਾਰ ਵੱਲੋਂ ਮੌਜੂਦਾ ਸਕੂਲ ਲਾਇਬ੍ਰੇਰੀਆਂ (School Libraries) ਨੂੰ ਆਧੁਨਿਕ ਬਣਾਉਣ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰਾਂ ‘ਤੇ ਲਿਜਾਣ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਗ੍ਰਾਂਟਾਂ ਦੀ ਜ਼ਿਲ੍ਹਾਵਾਰ ਵੰਡ ਇਸ ਤਰ੍ਹਾਂ ਹੈ –

ਅੰਮ੍ਰਿਤਸਰ: 98.44 ਲੱਖ ਰੁਪਏ
ਬਰਨਾਲਾ: 24.99 ਲੱਖ ਰੁਪਏ
ਬਠਿੰਡਾ: 57.64 ਲੱਖ ਰੁਪਏ
ਫਰੀਦਕੋਟ: 33.33 ਲੱਖ ਰੁਪਏ
ਫਤਿਹਗੜ੍ਹ ਸਾਹਿਬ: 51.22 ਲੱਖ ਰੁਪਏ
ਐਸ.ਬੀ.ਐਸ. ਸ਼ਹਿਰ: 49.99 ਲੱਖ ਰੁਪਏ
ਪਠਾਨਕੋਟ: 39.83 ਲੱਖ ਰੁਪਏ
ਪਟਿਆਲਾ: 97.58 ਲੱਖ ਰੁਪਏ
ਰੂਪਨਗਰ: 63.97 ਲੱਖ ਰੁਪਏ
ਸੰਗਰੂਰ: 60.36 ਲੱਖ ਰੁਪਏ
ਤਰਨ ਤਾਰਨ: 62 ਲੱਖ ਰੁਪਏ
ਫਾਜ਼ਿਲਕਾ: 55.26 ਲੱਖ ਰੁਪਏ
ਫਿਰੋਜ਼ਪੁਰ: 61.51 ਲੱਖ ਰੁਪਏ
ਗੁਰਦਾਸਪੁਰ: 113 ਲੱਖ ਰੁਪਏ
ਹੁਸ਼ਿਆਰਪੁਰ: 128.37 ਲੱਖ ਰੁਪਏ
ਜਲੰਧਰ: 107.24 ਲੱਖ ਰੁਪਏ
ਕਪੂਰਥਲਾ: 61.44 ਲੱਖ ਰੁਪਏ
ਲੁਧਿਆਣਾ: 123.87 ਲੱਖ ਰੁਪਏ
ਮਲੇਰਕੋਟਲਾ: 21.97 ਲੱਖ ਰੁਪਏ
ਮਾਨਸਾ: 41.59 ਲੱਖ ਰੁਪਏ
ਮੋਗਾ: 50.41 ਲੱਖ ਰੁਪਏ
ਮੋਹਾਲੀ: 50.13 ਲੱਖ ਰੁਪਏ
ਸ੍ਰੀ ਮੁਕਤਸਰ ਸਾਹਿਬ : 47.04 ਲੱਖ ਰੁਪਏ

Read More: CM ਭਗਵੰਤ ਮਾਨ ਵੱਲੋਂ 14 ਅਤਿ-ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕ ਅਰਪਣ

Scroll to Top