ਚੰਡੀਗੜ੍ਹ, 29 ਜੂਨ 2026: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
ਡਾ. ਬਲਜੀਤ ਕੌਰ ਦੇ ਮੁਤਾਬਕ ਪੰਜਾਬ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮੱਦਦ ਪਹੁੰਚੇ।
ਕੈਬਨਿਟ ਮੰਤਰੀ ਨੇ ਮੁਤਾਬਕ ਪੰਜਾਬ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂ, ਬਲਕਿ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ।” ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭੱਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ।
ਜਾਰੀ ਕੀਤੇ ਫੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕੁੱਲ ਰਾਸ਼ੀ ‘ਚੋਂ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ‘ਚ ਟ੍ਰਾਂਸਫਰ ਕੀਤੀ ਗਈ ਹੈ। ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
Read More: 990 ਆਮ ਆਦਮੀ ਕਲੀਨਿਕ ਨਾਲ ਘਰ ਨੇੜੇ ਮਿਲ ਰਿਹਾ ਮੁਫ਼ਤ ਇਲਾਜ




