Punjab News

ਪੰਜਾਬ ਸਰਕਾਰ ਵੱਲੋਂ ਪੱਛੜੇ ਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ 16.36 ਕਰੋੜ ਦੀ ਰਾਸ਼ੀ ਜਾਰੀ

ਚੰਡੀਗੜ੍ਹ, 06 ਜੂਨ 2025: ਪੰਜਾਬ ਸਰਕਾਰ ਨੇ ਅਸ਼ੀਰਵਾਦ ਯੋਜਨਾ ਤਹਿਤ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਪਛੜੇ ਵਰਗਾਂ (backward classes) ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ  ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਛੜੇ ਵਰਗਾਂ (backward classes) ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਯੋਜਨਾ ਤਹਿਤ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਸੰਗਰੂਰ, ਮਲੇਰਕੋਟਲਾ ਅਤੇ ਤਰਨਤਾਰਨ, ਮਾਨਸਾ, ਮੋਗਾ ਜ਼ਿਲ੍ਹਿਆਂ ਦੇ ਪਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਕੁੱਲ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਕਮ ‘ਚੋਂ ਫਾਜ਼ਿਲਕਾ ਦੇ 137, ਗੁਰਦਾਸਪੁਰ ਦੇ 135, ਹੁਸ਼ਿਆਰਪੁਰ ਦੇ 602, ਜਲੰਧਰ ਦੇ 123, ਜ਼ਿਲ੍ਹਾ ਬਰਨਾਲਾ ਦੇ 94, ਬਠਿੰਡਾ ਦੇ 219, ਫਰੀਦਕੋਟ ਦੇ 80, ਫਤਿਹਗੜ੍ਹ ਸਾਹਿਬ ਦੇ 41, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਹੈ।

ਇਸਦੇ ਨਾਲ ਹੀ ਜ਼ਿਲ੍ਹਾ ਪਠਾਨਕੋਟ ਦੇ 127, ਐਸ.ਏ.ਐਸ. ਨਗਰ ਦੇ 200, ਸੰਗਰੂਰ ਦੇ 288, ਮਲੇਰਕੋਟਲਾ ਦੇ 16, ਮਾਨਸਾ ਦੇ 254, ਮੋਗਾ ਦੇ 64, ਸ੍ਰੀ ਮੁਕਤਸਰ ਸਾਹਿਬ ਦੇ 43, ਪਟਿਆਲਾ ਦੇ 616 ਅਤੇ ਜ਼ਿਲ੍ਹਾ ਤਰਨਤਾਰਨ ਦੇ 141 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਸੂਬੇ ‘ਚ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ, ਬਿਨੈਕਾਰ ਪੰਜਾਬ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ, ਉਸਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਚਾਹੀਦਾ ਹੈ, ਬਿਨੈਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ ਅਤੇ ਸਾਰੇ ਸਰੋਤਾਂ ਤੋਂ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੈ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਦੇ ਯੋਗ ਹਨ।

Read More: ਪੰਜਾਬ ਸਰਕਾਰ ਦੀ 19 ਥਾਵਾਂ ‘ਤੇ ਅਰਬਨ ਅਸਟੇਟ ਵਿਕਸਤ ਕਰਨ ਦੀ ਤਿਆਰੀ

ਵਿਦੇਸ਼

Scroll to Top