ਪੰਜਾਬ, 21 ਮਾਰਚ 2026: ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ ਦੌਰਾਨ 1,91,429 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ 219 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਇਸ ਬਾਰੇ ਡਾ. ਬਲਜੀਤ ਕੌਰ ਨੇ ਕਿਹਾ, “ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਕਿਰਨ ਹੈ। ਬਹੁਤ ਸਾਰੇ ਪਰਿਵਾਰਾਂ ਲਈ, ਇਹ ਸਕੀਮ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਇੱਕ ਉੱਜਵਲ ਭਵਿੱਖ ਬਣਾਉਣ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਦ੍ਰਿੜ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਸਿਰਫ਼ ਵਿੱਤੀ ਰੁਕਾਵਟਾਂ ਕਾਰਨ ਆਪਣੀ ਸਿੱਖਿਆ ਤੋਂ ਵਾਂਝਾ ਨਾ ਰਹੇ।”
ਕੈਬਿਨਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਇਸ ਯੋਜਨਾ ਅਧੀਨ 2.70 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਸੀ, ਜਦੋਂ ਕਿ ਹੁਣ ਤੱਕ 2,72,093 ਵਿਦਿਆਰਥੀਆਂ ਤੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ।
ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਸਮੇਂ ਸਿਰ ਅਦਾਇਗੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ, ਜਿਸਦੇ ਨਤੀਜੇ ਵਜੋਂ ਪਿਛਲੇ ਸਾਲਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ।
Read More: ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ




