ਚੰਡੀਗੜ੍ਹ, 1 ਮਈ 2025: ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 31 ਮਾਰਚ, 2025 ਤੋਂ ਪਹਿਲਾਂ 2,22,764 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸੂਬੇ ਦੇ ਹਿੱਸੇ ਵਜੋਂ 242.01 ਕਰੋੜ ਰੁਪਏ ਜਾਰੀ ਕੀਤੇ ਹਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਸੂਬਾ ਸਰਕਾਰ ਦਾ ਹਿੱਸਾ ਅਕਾਦਮਿਕ ਸਾਲ ਦੇ ਅੰਦਰ ਹੀ ਵੰਡਿਆ ਹੈ। ਇਸ ਸਰਗਰਮ ਅਤੇ ਵਿਦਿਆਰਥੀ-ਕੇਂਦ੍ਰਿਤ ਪਹਿਲਕਦਮੀ ਦੀ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਤੇ ਪੰਜਾਬ ਸਰਕਾਰ ਦੁਆਰਾ ਸਕਾਲਰਸ਼ਿਪ ਸਕੀਮ ਨੂੰ ਕੁਸ਼ਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸ਼ਲਾਘਾ ਕੀਤੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਾਲ 2024-25 ਲਈ ਸੂਬਿਆਂ ਨੇ ਇਸ ਪ੍ਰਮੁੱਖ ਯੋਜਨਾ ਅਧੀਨ 2,60,000 ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਸੀ। ਇਹ ਧਿਆਨ ਦੇਣ ਯੋਗ ਹੈ ਕਿ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਰਾਹੀਂ ਕੁੱਲ 2,59,685 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ‘ਚੋਂ 2,36,575 ਵਿਦਿਆਰਥੀਆਂ ਦੀਆਂ ਅਰਜ਼ੀਆਂ ਦੀ ਸਫਲਤਾਪੂਰਵਕ ਤਸਦੀਕ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਪਿਛਲੇ ਪੰਜ ਸਾਲਾਂ ‘ਚ ਪੰਜਾਬ ਸਰਕਾਰ ਨੂੰ ਪ੍ਰਾਪਤ ਹੋਈਆਂ ਸਭ ਤੋਂ ਵੱਧ ਤਸਦੀਕਾਂ ਹਨ। ਮੰਤਰੀ ਨੇ ਦੱਸਿਆ ਕਿ ਬਾਕੀ ਰਹਿੰਦੇ 13,814 ਪ੍ਰਮਾਣਿਤ ਵਿਦਿਆਰਥੀਆਂ ਲਈ ਸੂਬੇ ਦਾ ਹਿੱਸਾ ਛੇਤੀ ਹੀ ਜਾਰੀ ਕੀਤਾ ਜਾਵੇਗਾ।
Read More: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.30 ਲੱਖ ਉਸਾਰੀ ਕਾਮਿਆਂ ਤੇ ਪਰਿਵਾਰਾਂ ਨੂੰ ਕੀਤਾ ਕਵਰ