ਚੰਡੀਗੜ੍ਹ, 07 ਨਵੰਬਰ 2025: ਪੰਜਾਬ ਦੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਦੀ ਵਿੱਤੀ ਸਹਾਇਤਾ ਲਈ ₹287.95 ਕਰੋੜ ਜਾਰੀ ਕੀਤੇ ਹਨ, ਜਿਸ ਨਾਲ 2,76,175 ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ, ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2025-26 ਦੌਰਾਨ ₹495 ਕਰੋੜ ਦਾ ਬਜਟ ਪ੍ਰਬੰਧ ਕੀਤਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਸਦਾ ਸਰਕਾਰ ਨਾ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ ਬਲਕਿ ਰੁਜ਼ਗਾਰ ਦੇ ਮੌਕੇ, ਹੁਨਰ ਵਿਕਾਸ ਸਿਖਲਾਈ ਅਤੇ ਸੁਵਿਧਾਜਨਕ ਬੁਨਿਆਦੀ ਢਾਂਚੇ ਰਾਹੀਂ ਉਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਤੇਜ਼ੀ ਨਾਲ ਕਦਮ ਵੀ ਚੁੱਕ ਰਹੀ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਯੋਜਨਾ ਦੇ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਸਹਾਇਤਾ ਤੋਂ ਬਿਨਾਂ ਨਾ ਰਹੇ।
Read More: ਪੰਜਾਬ ਸਰਕਾਰ ਵੱਲੋਂ ਵਿਧਵਾ ਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਲਈ 693 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ




