ਚੰਡੀਗੜ੍ਹ, 23 ਅਗਸਤ 2024: ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 9268 ਅਨੁਸੂਚਿਤ ਜਾਤੀਆਂ (Scheduled caste) ਦੇ ਲਾਭਪਾਤਰੀਆਂ ਲਈ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ |
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਸਾਲ 2023-24 ਅਤੇ 2024-25 ਲਈ ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਗੁਰਦਾਸਪੁਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।
ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਉਮੀਦਵਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਪੱਛੜੀਆਂ ਸ੍ਰੇਣੀਆਂ, ਅਨੁਸੂਚਿਤ ਜਾਤੀ (Scheduled caste) ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ | ਸਕੀਮ ਲਈ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ |