ਅਸ਼ੀਰਵਾਦ ਸਕੀਮ

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 728.48 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 20 ਅਪ੍ਰੈਲ 2026: ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 728.48 ਕਰੋੜ ਰੁਪਏ ਜਾਰੀ ਕੀਤੇ ਹਨ, ਜਿਸ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਲਾਭ ਪਹੁੰਚਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ​​ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਪਰਿਵਾਰਾਂ ‘ਤੇ ਪੈਂਦੇ ਵਿੱਤੀ ਬੋਝ ਨੂੰ ਘਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ ਹੈ, ਸਗੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਲਈ ਸਵੈ-ਮਾਣ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਵੀ ਹੈ।

ਕੈਬਿਨਟ ਮੰਤਰੀ ਨੇ ਕਿਹਾ ਕਿ ਕੋਈ ਵੀ ਪਰਿਵਾਰ ਜੋ ਪੰਜਾਬ ਦਾ ਸਥਾਈ ਨਿਵਾਸੀ ਹੈ, ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੈ, ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੈ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਸ਼ੀਰਵਾਦ ਸਕੀਮ ਨੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਨੂੰ ਦੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਮਾਪਿਆਂ ਲਈ ਇੱਕ ਮਜ਼ਬੂਤ ​​ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਨੂੰ ਸਨਮਾਨ, ਸਤਿਕਾਰ ਅਤੇ ਖੁਸ਼ਹਾਲ ਭਵਿੱਖ ਨਾਲ ਵਿਦਾ ਕਰ ਸਕਦੇ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਯੋਗ ਲਾਭਪਾਤਰੀ ਨੂੰ ਇਸ ਸਕੀਮ ਦਾ ਲਾਭ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮਿਲੇ। ਉਨ੍ਹਾਂ ਅਪੀਲ ਕੀਤੀ ਕਿ ਅਰਜ਼ੀਆਂ ਦੀ ਪ੍ਰਕਿਰਿਆ ‘ਚ ਕੋਈ ਦੇਰੀ ਨਾ ਹੋਵੇ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ।

Read More:  ਹੁਸ਼ਿਆਰਪੁਰ ‘ਚ ਗੈਰ-ਕਾਨੂੰਨੀ ਹਥਿਆਰ ਤੇ ਨਸ਼ੀਲੇ ਪਦਾਰਥਾਂ ਸਣੇ 4 ਜਣੇ ਗ੍ਰਿਫਤਾਰ

ਵਿਦੇਸ਼

Scroll to Top