financial assistance

ਪੰਜਾਬ ਸਰਕਾਰ ਵੱਲੋਂ NGOs ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗ੍ਰਾਂਟ ਜਾਰੀ

ਚੰਡੀਗੜ੍ਹ, 31 ਮਾਰਚ 2025: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (NGOs) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ (financial assistance) ਜਾਰੀ ਕੀਤੀ ਹੈ।

ਇਸ ਬਾਰੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਐਨ.ਜੀ.ਓਜ਼ ਰਾਹੀਂ ਨੌਜਵਾਨਾਂ ਅਤੇ ਔਰਤਾਂ ਨੂੰ ਕਟਿੰਗ-ਟੇਲਰਿੰਗ, ਫੈਸ਼ਨ ਡਿਜ਼ਾਈਨਿੰਗ, ਕੰਪਿਊਟਰ, ਟੈਲੀ ਸਿਖਲਾਈ ਅਤੇ ਬਿਊਟੀ ਥੈਰੇਪਿਸਟ ਸਿਖਲਾਈ ਵਰਗੇ ਕੋਰਸਾਂ ਰਾਹੀਂ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 4 ਗੈਰ-ਸਰਕਾਰੀ ਸੰਗਠਨਾਂ (NGO) ਨੂੰ ਕਟਿੰਗ ਅਤੇ ਟੇਲਰਿੰਗ, ਫੈਸ਼ਨ ਡਿਜ਼ਾਈਨਿੰਗ ਅਤੇ ਕੰਪਿਊਟਰ ਸਿਖਲਾਈ ਪ੍ਰੋਜੈਕਟਾਂ ਲਈ 40 ਲੱਖ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ, ਸੰਗਰੂਰ ਜ਼ਿਲ੍ਹੇ ਦੇ ਇੱਕ ਸੰਸਥਾ ਨੂੰ ਕਟਿੰਗ ਅਤੇ ਟੇਲਰਿੰਗ ਕੋਰਸ ਲਈ 10 ਲੱਖ ਰੁਪਏ ਦੀ ਰਾਸ਼ੀ (financial assistance) ਜਾਰੀ ਕੀਤੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਲਈ ਬਠਿੰਡਾ ਜ਼ਿਲ੍ਹੇ ਦੇ ਤਿੰਨ ਐਨ.ਜੀ.ਓਜ਼ ਨੂੰ 30 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਇਨ੍ਹਾਂ ਜ਼ਿਲ੍ਹਿਆਂ ਦੇ ਨੌਜਵਾਨ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਹੋ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਵਿਕਾਸ ਅਤੇ ਨੌਜਵਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਨਿਰੰਤਰ ਯਤਨ ਜਾਰੀ ਰਹਿਣਗੇ।

Read More: 150 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ 6 ਨਵੇਂ ਵਰਕਿੰਗ ਵੂਮੈਨ ਹੋਸਟਲ: ਡਾ. ਬਲਜੀਤ ਕੌਰ

Scroll to Top