Site icon TheUnmute.com

ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ

Shagun scheme

ਚੰਡੀਗੜ੍ਹ, 10 ਫਰਵਰੀ 2025: Punjab Shagun scheme: ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬਿਲਡਿੰਗ ਯੋਜਨਾ ਦੀ ਪ੍ਰਵਾਨਗੀ, ਫੈਕਟਰੀਆਂ ਦੀ ਰਜਿਸਟ੍ਰੇਸ਼ਨ, ਲਾਇਸੈਂਸ ਲਈ ਪ੍ਰਵਾਨਗੀ, ਲਾਇਸੈਂਸ ਦਾ ਨਵੀਨੀਕਰਨ, ਲਾਇਸੈਂਸ ‘ਚ ਸੋਧ, ਰਾਤ ​​ਦੀ ਸ਼ਿਫਟ ‘ਚ ਔਰਤਾਂ ਨੂੰ ਰੁਜ਼ਗਾਰ ਦੇਣ ਦੀ ਇਜਾਜ਼ਤ, ਪ੍ਰਿੰਸੀਪਲ ਇੰਪਲਾਇਅਰ ਦੀ ਰਜਿਸਟ੍ਰੇਸ਼ਨ ਅਤੇ ਠੇਕੇਦਾਰ ਦੇ ਲਾਇਸੈਂਸ ਦੀ ਪ੍ਰਵਾਨਗੀ ਹੁਣ ਔਨਲਾਈਨ ਲਈ ਜਾ ਸਕਦੀ ਹੈ। ਇਹ ਸੇਵਾਵਾਂ ਵੈੱਬਸਾਈਟ https://pblabour.gov.in ਤੋਂ ਉਪਲਬੱਧ ਹੋਣਗੀਆਂ।

ਕੈਬਿਨਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਡਿਜੀਟਲ ਕਰ ਦਿੱਤਾ ਹੈ। ਹੁਣ ਸਾਰੀਆਂ ਸੇਵਾਵਾਂ ਅਤੇ ਸਕੀਮਾਂ ਸਿਰਫ਼ ਇੱਕ ਕਲਿੱਕ ‘ਤੇ ਮਿਲਣਗੀਆਂ |

ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੱਸਿਆ ਕਿ ਭਲਾਈ ਫੰਡ ਦੀ ਅਦਾਇਗੀ, ਪੰਜਾਬ ਕਿਰਤ ਭਲਾਈ ਬੋਰਡ ਤੋਂ ਲਾਭਾਂ ਨਾਲ ਸਬੰਧਤ ਦਾਅਵੇ, ਉਸਾਰੀ ਵਾਲੀ ਥਾਂ ਦੀ ਰਜਿਸਟ੍ਰੇਸ਼ਨ, ਟਰੇਡ ਯੂਨੀਅਨਾਂ ਦੀ ਰਜਿਸਟ੍ਰੇਸ਼ਨ, ਕਿਰਤ ਕਾਨੂੰਨਾਂ ਤਹਿਤ ਸਾਲਾਨਾ ਰਿਟਰਨ ਦਾਇਰ ਕਰਨਾ, ਪੰਜਾਬ ਇਮਾਰਤ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਤੋਂ ਲਾਭਾਂ ਨਾਲ ਸਬੰਧਤ ਦਾਅਵੇ ਅਤੇ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੀ ਰਜਿਸਟ੍ਰੇਸ਼ਨ ਵਰਗੀਆਂ ਸੇਵਾਵਾਂ ਵੀ ਇਸ ਵੈੱਬਸਾਈਟ ‘ਤੇ ਔਨਲਾਈਨ ਉਪਲਬੱਧ ਹਨ।

ਇਸ ਤੋਂ ਇਲਾਵਾ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਸਕਾਲਰਸ਼ਿਪ ਸਕੀਮ, ਐਲ.ਟੀ.ਸੀ. ਸਕੀਮ ਚਲਾ ਰਿਹਾ ਹੈ। ਸਕੀਮ ਅਤੇ ਸ਼ਗਨ ਯੋਜਨਾ ਸਮੇਤ ਹੋਰ ਭਲਾਈ ਸਕੀਮਾਂ ਦੇ ਨਿਯਮਾਂ ਅਤੇ ਸ਼ਰਤਾਂ ‘ਚ ਵੀ ਢਿੱਲ ਦਿੱਤੀ ਹੈ।

ਕੈਬਿਨਟ ਮੰਤਰੀ ਨੇ ਕਿਹਾ ਕਿ ਹੁਣ ਕਿਰਤੀਆਂ ਦੇ ਬੱਚਿਆਂ ਦੀ ਸਿੱਖਿਆ ਲਈ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਸਕੀਮ ਲਈ ਮਜ਼ਦੂਰ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ | ਹੁਣ ਕਰਮਚਾਰੀ ਯੋਗਦਾਨ ਦੀ ਮਿਤੀ ਤੋਂ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਨ ਦੇ ਯੋਗ ਹੋਵੇਗਾ। ਇਸੇ ਤਰ੍ਹਾਂ, ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤਨੂੰ ਵੀ ਖਤਮ ਕਰ ਦਿੱਤਾ ਹੈ। ਹੁਣ ਵਰਕਰ ਵਿਆਹ ਸਥਾਨ ਅਤੇ ਵਿਆਹ ਕਰਵਾਉਣ ਵਾਲੇ ਧਾਰਮਿਕ ਵਿਅਕਤੀ ਦੀਆਂ ਫੋਟੋਆਂ ਲਗਾ ਕੇ ਸ਼ਗਨ ਸਕੀਮ (Punjab Shagun scheme) ਦਾ ਲਾਭ ਲੈ ਸਕਦਾ ਹੈ।

Read More: ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ‘ਚ ਪਹਿਲੇ ਸਥਾਨ ‘ਤੇ ਰਿਹਾ ਬਰਨਾਲਾ

Exit mobile version