Amritpal Singh

ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਦਿੱਤਾ ਜਵਾਬ, ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ NSA

ਚੰਡੀਗੜ੍ਹ, 21 ਮਾਰਚ 2023: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਸੰਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ | ਇਸ ਦੌਰਾਨ ਪੰਜਾਬ ਸਰਕਾਰ ਵਲੋਂ ਹਾਈਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ‘ਤੇ ਐੱਨਐੱਸਏ ਲਗਾਇਆ ਗਿਆ ਹੈ ਅਤੇ ਅੰਮ੍ਰਿਤਪਾਲ ਹਾਲੇ ਵੀ ਫ਼ਰਾਰ ਹੈ |

ਇਸਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦਿਆਂ ਪੁੱਛਿਆ ਕਿ ਅੰਮ੍ਰਿਤਪਾਲ ਦੇਸ਼ ਲਈ ਖ਼ਤਰਾ ਤਾਂ ਹੁਣ ਤੱਕ ਗ੍ਰਿਫਤ ਤੋਂ ਬਾਹਰ ਕਿਉਂ ਹੈ, ਜਦਕਿ ਸਾਥੀ ਫੜੇ ਗਏ ਹਨ , 80 ਹਜ਼ਾਰ ਪੁਲਿਸਕਰਮੀ ਕੀ ਕਰ ਰਹੇ ਸਨ | ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵਲੋਂ ਇਹ ਪਟੀਸ਼ਨ  ‘ਵਾਰਿਸ ਪੰਜਾਬ ਦੇ’ ਦੇ ਜੱਥੇਬੰਦੀ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਦਾਇਰ ਕੀਤੀ ਸੀ, ਉਨ੍ਹਾਂ ਦਾ ਕਹਿਣਾ ਸੀ ਕਿ ਅੰਮ੍ਰਿਤਪਾਲ ਸਿੰਘ ਦਾ ਮਨੁੱਖੀ ਅਧਿਕਾਰ ਦੇ ਅੰਡਰ ਆਰਟੀਕਲ 21 ਖ਼ਤਰੇ ਵਿੱਚ ਹੈ | ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਤਾਂ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇ | ਹੁਣ ਇਸ ਮਾਮਲੇ ਦੀ ਸੁਣਵਾਈ 4 ਦਿਨਾਂ ਬਾਅਦ ਹੋਵੇਗੀ |

 

Scroll to Top