ਚੰਡੀਗੜ੍ਹ, 22 ਅਕਤੂਬਰ 2026: ਪੰਜਾਬ ‘ਚ ਸਰਕਾਰੀ ਕਰਮਚਾਰੀ ਮਹਿੰਗਾਈ ਭੱਤੇ (ਡੀਏ) ਦੀਆਂ ਅਦਾਇਗੀਆਂ ਅਤੇ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਦੋ ਦਿਨਾਂ ਦੀ ਹੜਤਾਲ ‘ਤੇ ਹਨ। ਪੰਜਾਬ ਸਰਕਾਰ ਨੇ ਬਿਨਾਂ ਛੁੱਟੀ ਦੇ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਸੰਬੰਧੀ ਇੱਕ ਪੱਤਰ ਜਾਰੀ ਕੀਤਾ ਹੈ।

ਪੰਜਾਬ ਸਰਕਾਰ ਨੇ 21 ਅਕਤੂਬਰ 2026 ਨੂੰ ਬਿਨਾਂ ਪਹਿਲਾਂ ਇਜਾਜ਼ਤ ਦੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਸਰਕਾਰੀ ਕਰਮਚਾਰੀਆਂ ਦੀ ਸੂਚੀ ਮੰਗੀ ਹੈ। ਪ੍ਰਸ਼ਾਸਨ ਵਿਭਾਗ (ਸਥਾਪਨਾ-5 ਸ਼ਾਖਾ) ਵੱਲੋਂ ਇਸ ਸਬੰਧੀ ਇਕ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ, ਇਸ ‘ਚ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗ ਮੁਖੀਆਂ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਵਿਭਾਗਾਂ ਦੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਜੋ ਬਿਨਾਂ ਪਹਿਲਾਂ ਇਜਾਜ਼ਤ ਦੇ ਡਿਊਟੀ ਤੋਂ ਗੈਰ-ਹਾਜ਼ਰ ਰਹੇ ਸਨ।
ਸਰਕਾਰ ਦਾ ਇਹ ਸਰਕਾਰੀ ਪੱਤਰ 21 ਅਤੇ 22 ਅਕਤੂਬਰ ਨੂੰ ਪੰਜਾਬ ‘ਚ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਸਮੂਹਿਕ ਛੁੱਟੀਆਂ ਅਤੇ ਹੜਤਾਲ ਦੀਆਂ ਗਤੀਵਿਧੀਆਂ ਵਿਚਲਾ ਆਇਆ ਹੈ। ਹਾਲਾਂਕਿ, ਸਰਕਾਰ ਨੇ ਇਸ ਪੱਤਰ ‘ਚ ਕਰਮਚਾਰੀਆਂ ਵਿਰੁੱਧ ਕਿਸੇ ਖ਼ਾਸ ਸਜ਼ਾਯੋਗ ਕਾਰਵਾਈ ਦਾ ਸਪੱਸ਼ਟ ਤੌਰ ‘ਤੇ ਜ਼ਿਕਰ ਨਹੀਂ ਕੀਤਾ।
Read More: ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ: ਬਲਤੇਜ ਪੰਨੂ




