ਬੇਅਦਬੀ ਵਿਰੋਧੀ ਕਾਨੂੰਨ

ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਬੇਅਦਬੀ ਵਿਰੋਧੀ ਕਾਨੂੰਨ ‘ਚ ਸੋਧ ਕਰੇ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ, 29 ਜੂਨ 2026: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ‘ਚ ‘ਆਪ’ ਸਰਕਾਰ ਵੱਲੋਂ ਬਣਾਏ ਗਏ ਨਵੇਂ ਬੇਅਦਬੀ ਕਾਨੂੰਨ ਸਬੰਧੀ ਚਰਚਾ ਹੋਈ| ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ‘ਆਪ’ ਸਰਕਾਰ ਦੇ ਨਵੇਂ ਬੇਅਦਬੀ ਵਿਰੋਧੀ ਕਾਨੂੰਨ, ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਸੰਬੰਧੀ ਜਵਾਬ ਮੰਗਿਆ|

ਸਵਾਲ-ਜਵਾਬ ਸੈਸ਼ਨ ਤੋਂ ਬਾਅਦ, ਸਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦੇ ਅੰਦਰ ਕਾਨੂੰਨ ‘ਚ ਸੋਧ ਕਰਨ ਦਾ ਹੁਕਮ ਦਿੱਤਾ ਹੈ| ਇਸ ਦੌਰਾਨ, ਜਥੇਦਾਰ ਨੇ ਪੰਜ ਇਤਰਾਜ਼ ਦਰਜ ਕੀਤੇ|

ਆਮ ਆਦਮੀ ਪਾਰਟੀ (ਆਪ) ਦੇ ਸਾਰੇ ਸਿੱਖ ਵਿਧਾਇਕ ਅਤੇ ਮੰਤਰੀ ਲਿਖਤੀ ਸਪੱਸ਼ਟੀਕਰਨ ਲੈ ਕੇ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ| ‘ਆਪ’ ਤੋਂ ਇਲਾਵਾ, ਕਾਂਗਰਸ, ਅਕਾਲੀ ਦਲ ਅਤੇ ਆਜ਼ਾਦ ਵਿਧਾਇਕ ਵੀ ਪਹੁੰਚੇ|

Read More: ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ: CM ਭਗਵੰਤ ਸਿੰਘ ਮਾਨ

ਵਿਦੇਸ਼

Scroll to Top