ਚੰਡੀਗੜ੍ਹ, 01 ਮਈ ਅਪ੍ਰੈਲ 2026: ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ‘ਚ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕੁਝ ਸੁਝਾਅ ਪੇਸ਼ ਕੀਤੇ | ਉਨ੍ਹਾਂ ਕਿਹਾ ਇਸ ਦੇਸ਼ ਦੇ ਅੰਦਰ ਬਹੁਤ ਸਾਰੇ ਮਜ਼ਦੂਰਾਂ ਦੇ ਖ਼ਿਲਾਫ ਕਾਨੂੰਨ ਬਣਾਏ ਗਏ | ਉਨ੍ਹਾਂ ਕਿਹਾ ਕਿ “ਮਜ਼ਦੂਰਾਂ ਦੀ ਦਿਹਾੜੀ 8 ਘੰਟਿਆਂ ਤੋਂ ਵਧਾ ਕੇ 12 ਘੰਟੇ ਕਰ ਦਿੱਤੀ ਗਈ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਬਾਬਤ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ | ਇਹ ਮਜ਼ਦੂਰਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੈ |
ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਾਹਿਬ, ਅਸੀਂ ਇੱਕ ਵੀ ਮਜ਼ਦੂਰ ਨੂੰ ਰਾਜ ਸਭਾ ‘ਚ ਨਹੀਂ ਭੇਜਿਆ। ਅਸੀਂ ਕਾਂਗਰਸੀ ਵਿਧਾਇਕ ਚਾਹੁੰਦੇ ਹਾਂ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕਰੇ। ਜਿਨ੍ਹਾਂ ਕਾਨੂੰਨਾਂ ਦੀ ਉਲੰਘਣਾ ਹੋ ਰਹੀ ਹੈ, ਉਨ੍ਹਾਂ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਦਿਹਾੜੀ ਘੱਟੋ-ਘੱਟ 800 ਰੁਪਏ ਹੋਣੀ ਚਾਹੀਦੀ ਹੈ |
ਉਨ੍ਹਾਂ ਕਿਹਾ ਕਿ ਸ਼ਗਨ ਸਕੀਮ ਸੰਬੰਧੀ ਸਾਲਾਨਾ ਆਮਦਨ ਦੀ ਰਕਮ ਵਧਾਈ ਜਾਣੀ ਚਾਹੀਦੀ ਹੈ। ਖੇਤ ਮਜ਼ਦੂਰਾਂ ਨੂੰ ਲਾਭ ਮਿਲਣੇ ਚਾਹੀਦੇ ਹਨ। ਆਸ਼ਾ ਵਰਕਰ ਆਪਣੀ ਸੇਵਾ 11 ਮਹੀਨਿਆਂ ਲਈ ਗਿਣਨਾ ਜਾਂਦਾ ਹੈ। ਉਨ੍ਹਾਂ ਦੀ ਤਨਖਾਹ ਸਿਰਫ਼ 2,500 ਤੋਂ 3,000 ਰੁਪਏ ਹੈ। ਭੁਗਤਾਨ ਡੀਸੀ ਰੇਟ ‘ਤੇ ਕੀਤੇ ਜਾਣੇ ਚਾਹੀਦੇ ਹਨ, ਪੰਜਾਬ ਸਰਕਾਰ ਇਹ ਕਰ ਸਕਦੀ ਹੈ | ਕੇਂਦਰ ਸਰਕਾਰ ਅਜਿਹੇ ਕਾਨੂੰਨ ਲੈ ਕੇ ਆਈ ਹੈ; ਕੋਈ ਯੂਨੀਅਨ ਨਹੀਂ ਬਣਾਈ ਜਾ ਸਕਦੀ। ਇਸ ਬਾਰੇ ਵੀ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।”
Read More: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਵਿਧਾਨ ਸਭਾ ‘ਚ ਭਾਰੀ ਹੰਗਾਮਾ




