July 7, 2024 6:56 pm
Partap Singh Bajwa

ਦਿੱਲੀ ਦੇ ਨੁਕਸਦਾਰ ਸਿੱਖਿਆ ਮਾਡਲ ਨੂੰ ਲਾਗੂ ਕਰਨ ‘ਚ ਜਲਦਬਾਜ਼ੀ ਨਾ ਕਰੇ ਪੰਜਾਬ ਸਰਕਾਰ: ਪ੍ਰਤਾਪ ਸਿੰਘ ਬਾਜਵਾ

ਗੁਰਦਾਸਪੁਰ, 13 ਫਰਵਰੀ 2023: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿੱਦਿਅਕ ਸੁਧਾਰ ਲਿਆਉਣ ਦੇ ਗੁੰਮਰਾਹਕੁਨ ਦਾਅਵਿਆਂ ‘ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਦਿਨ ਵੇਲੇ ਸੁਪਨੇ ਲੈਣ ਦੀ ਬਜਾਏ ਜ਼ਮੀਨ ‘ਤੇ ਕੰਮ ਕਰਨਾ ਸ਼ੁਰੂ ਕਰਨ।

ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਇਸ ਅਖ਼ਬਾਰ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੰਤਿਮ ਪ੍ਰੀਖਿਆਵਾਂ ਤੋਂ ਠੀਕ ਪਹਿਲਾਂ ਪੰਜਾਬ ਦੇ 650 ਮੁੱਖ ਅਧਿਆਪਕਾਂ ਨੇ 13 ਫਰਵਰੀ ਨੂੰ ਸਮੂਹਿਕ ਛੁੱਟੀ ‘ਤੇ ਜਾਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗ ਜਾਵੇਗਾ।

ਖ਼ਬਰਾਂ ਅਨੁਸਾਰ, ਇਨ੍ਹਾਂ ਹੈੱਡਮਾਸਟਰਾਂ ਦੀ ਨਿਯੁਕਤੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਕੀਤੀ ਗਈ ਸੀ। ਪ੍ਰੋਬੇਸ਼ਨਰੀ ਮਿਆਦ ਪੂਰੀ ਕਰਨ ਦੇ ਬਾਵਜੂਦ ਵੀ ਆਪ ਸਰਕਾਰ ਵੱਲੋਂ ਉਨ੍ਹਾਂ ਦੀ ਨਿਯੁਕਤੀਆਂ ਦੀ ਪੁਸ਼ਟੀ ਨਹੀਂ ਕੀਤੀ ਹੈ। ਇੱਕ ਬਿਆਨ ਵਿੱਚ ਬਾਜਵਾ ਨੇ ਕਿਹਾ ਕਿ ਪਿਛਲੇ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ‘ਤੇ ਪੰਜਾਬ ‘ਚ ਆਪ ਸਰਕਾਰ ਨੇ 8000 ਤੋਂ ਵੱਧ ਸਰਵ ਸਿੱਖਿਆ ਅਭਿਆਨ ਪ੍ਰੋਗਰਾਮ ਤਹਿਤ ਭਾਰਤੀ ਹੋਏ ਅਧਿਆਪਕਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਹੁਣ ਪੰਜ ਸਾਲ ਬਾਅਦ ਵੀ ਉਨ੍ਹਾਂ ਨੇ ਸਰਕਾਰ ਤੋਂ ਇਸ ਸੰਬੰਧ ਵਿੱਚ ਕੁੱਝ ਨਹੀਂ ਸੁਣਿਆ। ਇਸ ਸੰਬੰਧ ਵਿੱਚ ਕੋਈ ਨੋਟੀਫਿਕੇਸ਼ਨ ਨਹੀਂ ਹੋਈ।

ਦਿੱਲੀ ਦੇ ਨੁਕਸਦਾਰ ਸਿੱਖਿਆ ਮਾਡਲ ਨੂੰ ਲਾਗੂ ਕਰਨ ਦੀ ਜਲਦਬਾਜ਼ੀ ਵਿੱਚ ਪੰਜਾਬ ਦੀ ‘ਆਪ’ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਦਸੰਬਰ 2022 ਤੱਕ ਸੂਬੇ ਦੇ 549 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਨਹੀਂ ਭਰੀਆਂ ਗਈਆਂ ਸਨ। ਇਹ ਅਸਾਮੀਆਂ ਕਈ ਮਹੀਨਿਆਂ ਤੋਂ ਖ਼ਾਲੀ ਰਹੀਆਂ”, ਬਾਜਵਾ ਨੇ ਕਿਹਾ।

ਬਾਜਵਾ ਨੇ ਇਹ ਵੀ ਦੱਸਿਆ ਕਿ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਲੜਕੀਆਂ ਅਤੇ ਐੱਸਸੀ/ਐਸਟੀ/ਬੀਪੀਐਲ ਲੜਕਿਆਂ ਸਮੇਤ ਵੱਡੀ ਗਿਣਤੀ ਵਿਦਿਆਰਥੀ ਕਈ ਮਹੀਨਿਆਂ ਤੋਂ ਆਪਣੀਆਂ ਵਰਦੀਆਂ ਦੀ ਉਡੀਕ ਕਰਦੇ ਰਹੇ, ਇਸ ਤੱਥ ਦੇ ਬਾਵਜੂਦ ਕਿ ਜੂਨ ਵਿੱਚ ਆਪਣੇ ਬਜਟ ਭਾਸ਼ਣ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਸੀ ਕਿ ਸਰਕਾਰ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ।

ਵਿਰੋਧੀ ਧਿਰ ਦੇ ਆਗੂ ਨੇ ਅੱਗੇ ਕਿਹਾ ਕਿ ਪੰਜਾਬ “ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ)” ਵਿੱਚ ਦੋ ਵਾਰ ਸਿਖਰ ‘ਤੇ ਰਿਹਾ ਹੈ। ਹਾਲਾਂਕਿ, ਸੀ ਐੱਮ ਮਾਨ ਅਤੇ ਉਨ੍ਹਾਂ ਦੀ ਪਾਰਟੀ ਦੇ ਸਾਥੀ ਸਿੱਖਿਆ ਦੇ ‘ਪੰਜਾਬ ਮਾਡਲ’ ‘ਤੇ ਹਮਲਾ ਕਰਨ ਅਤੇ ਉਸ ਨੂੰ ਨੀਵਾਂ ਕਰਨ ‘ਤੇ ਤੁਲੇ ਹੋਏ ਹਨ।।ਬਾਜਵਾ ਨੇ ਕਿਹਾ ਕਿ ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਹਾਲ ਹੀ ‘ਚ ਸਕੂਲ ਆਫ ਐਮੀਨੈਂਸ ਪ੍ਰੋਜੈਕਟ ਲਾਂਚ ਕੀਤਾ ਹੈ। ਹਾਲਾਂਕਿ, ਆਮ ਆਦਮੀ ਕਲੀਨਿਕਾਂ ਵਾਂਗ, ਸਮਾਰਟ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਬਦਲਣ ਲਈ ਮੁੜ ਪੇਂਟ ਕਰਕੇ ਹੀ ਸੁੰਦਰ ਬਣਾਇਆਜਾ ਰਿਹਾ ਹੈ।