IIT Ropar

ਪੰਜਾਬ ਸਰਕਾਰ ਵੱਲੋਂ ਡਰੋਨ ਤਕਨੀਕਾਂ ਦੀ ਸਿਖਲਾਈ ਦੇਣ ਲਈ IIT ਰੋਪੜ ਨਾਲ ਸਮਝੌਤਾ

ਚੰਡੀਗੜ੍ਹ, 12 ਜੁਲਾਈ 2024: ਪੰਜਾਬ ਸਰਕਾਰ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਰੋਪੜ (IIT Ropar) ਨਾਲ ਇੱਕ ਸਮਝੌਤਾ ਹੈ | ਇਸਦਾ ਮਕਸਦ ਨੌਜਵਾਨਾਂ ਨੂੰ ਫੋਟੋਗ੍ਰਾਫੀ, ਮੈਪਿੰਗ, ਨਿਗਰਾਨ, ਏਰੀਅਲ ਸਿਨੇਮੈਟੋਗ੍ਰਾਫੀ, ਨਿਗਰਾਨੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ‘ਚ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨਾ ਹੈ |

ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ‘ਚ ਇਹ ਸਮਝੌਤਾ ਸਹੀਬੱਧ ਕੀਤਾ ਗਿਆ | ਇਸ ਦੌਰਾਨ ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਰਾਮਬੀਰ ਮਾਨ ਅਤੇ IIT ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਨੇ ਇਸ ਸਮਝੌਤੇ ਉੱਤੇ ਦਸਤਖ਼ਤ ਕੀਤੇ। ਇਸ ਮੌਕੇ ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਵੀ ਹਾਜ਼ਰ ਸਨ।

ਅਮਨ ਅਰੋੜਾ ਨੇ ਕਿਹਾ ਕਿ ਸਮਝੌਤਾ ਨਾਲ ਪੰਜਾਬ ਦੇ ਨੌਜਵਾਨਾਂ ਲਈ 29,000 ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ | ਇਨ੍ਹਾਂ ਰਾਹੀਂ 150 ਦੇ ਕਰੀਬ ਨੌਜਵਾਨਾਂ ਨੂੰ ਡਰੋਨ ਪਾਇਲਟ ਦੀ ਸਿਖਲਾਈ ਦਿੱਤੀ ਜਾਵੇਗੀ | ਇਹ ਸਮਝੌਤਾ ਵਿਕਸਤ ਹੋ ਰਹੇ ਡਰੋਨ ਈਕੋਸਿਸਟਮ ‘ਚ ਸਥਾਨਕ ਡਰੋਨ ਪਾਇਲਟਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ, ਖੇਤੀਬਾੜੀ, ਮੈਪਿੰਗ, ਆਫ਼ਤ ਪ੍ਰਬੰਧਨ, ਜੰਗਲੀ ਜੀਵ ਰੱਖਿਆ ਤੇ ਸਿਹਤ ਸੰਭਾਲ ਵਰਗੇ ਵੱਖ-ਵੱਖ ਖੇਤਰਾਂ ਲਈ ਡਰੋਨ-ਆਧਾਰਿਤ ਸਿਖਲਾਈ, ਖੋਜ, ਵਿਕਾਸ ਅਤੇ ਨਿਰਮਾਣ ਨਾਲ ਮਜ਼ਬੂਤ ਹੋਵੇਗਾ ।

Scroll to Top