Punjab Roadways

ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ IOC ਨਾਲ ਸਮਝੌਤਾ

ਚੰਡੀਗੜ੍ਹ, 14 ਮਾਰਚ 2025: ਪੰਜਾਬ ਸਰਕਾਰ ਨੇ ਪੰਜਾਬ ਰੋਡਵੇਜ਼ (Punjab Roadways)/ਪਨਬੱਸ ਬੱਸਾਂ ਲਈ ਡੀਜ਼ਲ ਦੀ ਸਪਲਾਈ ਲਈ ਇੰਡੀਅਨ ਆਇਲ ਕਾਰਪੋਰੇਸ਼ਨ (IOC) ਨਾਲ ਇੱਕ ਸਮਝੌਤਾ ਕੀਤਾ ਹੈ। ਇਸ ਸਮਝੌਤੇ ‘ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ‘ਚ ਦਸਤਖਤ ਕੀਤੇ ਗਏ।

ਸਮਝੌਤੇ ‘ਤੇ ਦਸਤਖ਼ਤ ਕਰਨ ਤੋਂ ਬਾਅਦ ਪੰਜਾਬ ਭਵਨ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਮਝੌਤੇ ਨਾਲ ਪੰਜ ਸਾਲਾਂ ‘ਚ ਸਰਕਾਰ ਨੂੰ ਲਗਭਗ 90 ਕਰੋੜ ਰੁਪਏ ਦੀ ਬਚਤ ਹੋਵੇਗੀ।

ਇਸ ਸਮਝੌਤੇ ‘ਤੇ ਪੰਜਾਬ ਸਰਕਾਰ ਵੱਲੋਂ ਸਟੇਟ ਟਰਾਂਸਪੋਰਟ ਡਾਇਰੈਕਟਰ-ਕਮ-ਐਮਡੀ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ‘ਚ ਦਸਤਖਤ ਕੀਤੇ। ਪਨਬਸ ਰਾਜੀਵ ਕੁਮਾਰ ਗੁਪਤਾ ਅਤੇ ਆਈ.ਓ.ਸੀ. ਵੱਲੋਂ ਕਾਰਜਕਾਰੀ ਨਿਰਦੇਸ਼ਕ ਅਤੇ ਸਟੇਟ ਹੈੱਡ ਆਈ.ਓ.ਸੀ. ਆਸ਼ੂਤੋਸ਼ ਗੁਪਤਾ ਨੇ ਦਸਤਖਤ ਕੀਤੇ।

ਭੁੱਲਰ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ, ਆਈ.ਓ.ਸੀ. ਨੇ 2,550 ਰੁਪਏ ਪ੍ਰਤੀ ਕਿਲੋਲੀਟਰ ਦੀ ਛੋਟ ਦੀ ਪੇਸ਼ਕਸ਼ ਕੀਤੀ ਹੈ, ਜੋ ਕਿ 2019 ‘ਚ ਪਿਛਲੇ ਸਮਝੌਤੇ ਨਾਲੋਂ 570 ਰੁਪਏ ਪ੍ਰਤੀ ਕਿਲੋਲੀਟਰ ਵੱਧ ਹੈ, ਜਦੋਂ 1,980 ਰੁਪਏ ਪ੍ਰਤੀ ਕਿਲੋਲੀਟਰ ਦੀ ਛੋਟ ਦੀ ਪੇਸ਼ਕਸ਼ ਕੀਤੀ ਗਈ ਸੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਓ.ਸੀ. ਵੱਲੋਂ ਦਿੱਤੀ ਛੋਟ ਨਾਲ ਪੰਜਾਬ ਰੋਡਵੇਜ਼ ਨੂੰ ਸਾਲਾਨਾ ਲਗਭਗ 9 ਕਰੋੜ ਰੁਪਏ ਦੀ ਬਚਤ ਹੋਵੇਗੀ ਅਤੇ ਪੀ.ਆਰ.ਟੀ.ਸੀ. ਵੱਲੋਂ ਵੀ ਆਈ.ਓ.ਸੀ.ਐਲ. ਨਾਲ ਅਜਿਹਾ ਸਮਝੌਤਾ ਕੀਤਾ ਜਾਵੇਗਾ, ਜਿਸ ਨਾਲ ਸਾਲਾਨਾ 9 ਕਰੋੜ ਰੁਪਏ ਦੀ ਹੋਰ ਬਚਤ ਹੋਵੇਗੀ ਅਤੇ ਇਸ ਤਰ੍ਹਾਂ ਸਲਾਨਾ ਕੁੱਲ 18 ਲੱਖ ਦੀ ਬੱਚਤ ਹੋਵੇਗੀ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਵਿੱਤੀ ਜ਼ਿੰਮੇਵਾਰੀ ਅਤੇ ਸਰੋਤਾਂ ਦੀ ਕੁਸ਼ਲ ਵਰਤੋਂ ‘ਤੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਅਸੀਂ ਜਨਤਾ ਦੇ ਪੈਸੇ ਦੀ ਬਚਤ ਕਰਦੇ ਹੋਏ ਯਾਤਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਾਂ।

Read More: ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦਾ ਰੁਕੇਗਾ ਪਹੀਆ, ਜਾਣੋ ਪੂਰਾ ਸ਼ਡਿਊਲ

Scroll to Top