ਚੰਡੀਗੜ੍ਹ, ਮਾਰਚ 2026: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2022-23 ਤੋਂ 2025-26 ਤੱਕ ਔਰਤਾਂ ਦੇ ਮੁਫ਼ਤ ਬੱਸ ਸਫਰ ਲਈ ਕਰੀਬ 2042 ਕਰੋੜ ਰੁਪਏ ਖਰਚ ਕੀਤੇ ਹਨ। ਇਸ ‘ਚ 2022-23 ਦੌਰਾਨ 495 ਕਰੋੜ, 2023-24 ‘ਚ 497.50 ਕਰੋੜ, 2024-25 ‘ਚ 450 ਕਰੋੜ ਅਤੇ 2025-26 ‘ਚ 600 ਕਰੋੜ ਰੁਪਏ ਸ਼ਾਮਲ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਮਹਿਲਾਵਾਂ ਵੱਲੋਂ ਇਸ ਸਕੀਮ ਤਹਿਤ ਹਰ ਮਹੀਨੇ ਕਰੀਬ 1 ਕਰੋੜ 20 ਲੱਖ ਮੁਫ਼ਤ ਬੱਸ ਸਫਰ ਦਾ ਲਾਭ ਲਿਆ ਜਾ ਰਿਹਾ ਹੈ | ਕੈਬਿਨਟ ਮੰਤਰੀ ਨੇ ਕਿਹਾ ਇਹ ਸਹੂਲਤ ਸਿਰਫ਼ ਮੁਫ਼ਤ ਸਫਰ ਨਹੀਂ, ਸਗੋਂ ਮਹਿਲਾਵਾਂ ਦੀ ਜ਼ਿੰਦਗੀ ‘ਚ ਆਜ਼ਾਦੀ ਅਤੇ ਵਿਸ਼ਵਾਸ ਦੀ ਨਵੀਂ ਲਹਿਰ ਹੈ। ਹੁਣ ਉਹ ਬਿਨਾਂ ਆਰਥਿਕ ਚਿੰਤਾ ਦੇ ਸਿੱਖਿਆ, ਰੋਜ਼ਗਾਰ ਅਤੇ ਸਿਹਤ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਰਹੀਆਂ ਹਨ, ਜਿਸ ਨਾਲ ਉਹ ਹੋਰ ਖੁਦ-ਮੁਖਤਿਆਰ ਅਤੇ ਮਜ਼ਬੂਤ ਬਣ ਰਹੀਆਂ ਹਨ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਵੀ ਮਹਿਲਾਵਾਂ ਦੀ ਭਲਾਈ ਲਈ ਉਪਰਾਲੇ ਜਾਰੀ ਰਹਿਣਗੇ।
Read More: ਮਾਨ ਸਰਕਾਰ ਨੇ ਸਿੰਚਾਈ ਪ੍ਰਣਾਲੀ ਦੀ ਮਜ਼ਬੂਤੀ ਲਈ 6700 ਕਰੋੜ ਰੁਪਏ ਖ਼ਰਚੇ: ਬਰਿੰਦਰ ਕੁਮਾਰ ਗੋਇਲ




