ਆਈਪੀਐਸ ਦੇ ਤਬਾਦਲੇ

ਪੰਜਾਬ ਸਰਕਾਰ ਨੇ ਧਰਨੇ ‘ਚ ਸ਼ਾਮਲ ਸਾਰੇ ਕੱਚੇ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ

ਪੰਜਾਬ , 29 ਨਵੰਬਰ 2025: ਪੰਜਾਬ ‘ਚ ਕਿਲੋਮੀਟਰ-ਸਕੀਮ ਬੱਸਾਂ ਦੇ ਟੈਂਡਰ ਰੱਦ ਕਰਨ ਵਿਰੁੱਧ ਚੱਲ ਰਹੇ ਧਰਨੇ ਵਿਰੁੱਧ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਧਰਨੇ ‘ਚ ਸ਼ਾਮਲ ਸਾਰੇ ਕੱਚੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਵਿਭਾਗ ਨੇ ਸਾਰੇ ਅਸਥਾਈ ਕਰਮਚਾਰੀਆਂ ਨੂੰ ਇੱਕ ਈਮੇਲ ਭੇਜ ਕੇ ਕਾਰਵਾਈ ਦੀ ਜਾਣਕਾਰੀ ਦਿੱਤੀ ਹੈ।

ਜਾਣਕਾਰੀ ਮੁਤਾਬਕ ਈਮੇਲ ‘ਚ ਕਿਹਾ ਗਿਆ ਹੈ ਕਿ ਕਰਮਚਾਰੀਆਂ ਨੇ ਗੈਰ-ਕਾਨੂੰਨੀ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲੈ ਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ। ਰੂਟ ‘ਤੇ ਬੱਸਾਂ ਨਾ ਚਲਾਉਣ ਲਈ ਜੁਰਮਾਨਾ ਲਗਾਇਆ ਗਿਆ ਹੈ ਅਤੇ ਸ਼ਾਮਲ ਸਾਰੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਵੇਰੇ 3:30 ਵਜੇ ਕੁਰਾਲੀ ਬੱਸ ਅੱਡੇ ‘ਤੇ ਪਹੁੰਚੇ। ਦੌਰੇ ਦੌਰਾਨ, ਉਨ੍ਹਾਂ ਨੇ ਬੱਸਾਂ ‘ਤੇ ਸਵਾਰ ਯਾਤਰੀਆਂ ਨਾਲ ਗੱਲਬਾਤ ਕੀਤੀ। ਕਰਮਚਾਰੀਆਂ ਦੀ ਮੁਅੱਤਲੀ ਸੰਬੰਧੀ ਪੱਤਰ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਪੰਜਾਬ ‘ਚ ਸਰਕਾਰੀ ਬੱਸਾਂ ‘ਤੇ ਯਾਤਰਾ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੈ। ਤੁਹਾਡੀ ਹੜਤਾਲ ਕਾਰਨ ਲੋਕਾਂ ਨੂੰ ਆਉਣ-ਜਾਣ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਲਈ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਮੁਤਾਬਕ ਟਰਾਂਸਪੋਰਟ ਵਿਭਾਗ ਨੇ 28 ਨਵੰਬਰ ਨੂੰ ਇੱਕ ਨੋਟਿਸ ਜਾਰੀ ਕੀਤਾ ਸੀ, ਜਿਸ ‘ਚ ਤੁਹਾਨੂੰ ਤੁਰੰਤ ਡਿਊਟੀ ‘ਤੇ ਰਿਪੋਰਟ ਕਰਨ ਦੀ ਹਦਾਇਤ ਕੀਤੀ ਗਈ ਸੀ। ਹਾਲਾਂਕਿ ਉਹ 29 ਨਵੰਬਰ ਨੂੰ ਵੀ ਆਪਣੇ ਡਿਊਟੀ ਰੂਟ ਤੋਂ ਗੈਰਹਾਜ਼ਰ ਰਹੇ। ਇਸ ਦੇ ਨਤੀਜੇ ਵਜੋਂ ਪ੍ਰਤੀ ਬੱਸ 301 ਕਿਲੋਮੀਟਰ ਦੀ ਡਿਊਟੀ ਖੁੰਝ ਗਈ। ਇਹ ਵਿਭਾਗ ਅਤੇ ਤੁਹਾਡੇ ਵਿਚਕਾਰ ਹੋਏ ਸਮਝੌਤੇ ਦੀ ਸ਼ਰਤ 15 ਦੀ ਉਲੰਘਣਾ ਹੈ। ਕਰਮਚਾਰੀਆਂ ਨੂੰ ਵਿੱਤੀ ਨੁਕਸਾਨ ਅਤੇ ਗੈਰ-ਕਾਨੂੰਨੀ ਹੜਤਾਲ ‘ਚ ਭਾਗੀਦਾਰੀ ਕਾਰਨ ਬਰਖਾਸਤ ਕੀਤਾ ਜਾ ਰਿਹਾ ਹੈ।

Read More: ਪੰਜਾਬ ‘ਚ ਅੱਜ ਬੱਸਾਂ ਰਹਿਣਗੀਆਂ ਬੰਦ, ਬੱਸ ਅੱਡਿਆਂ ‘ਤੇ ਵਿਰੋਧ ਪ੍ਰਦਰਸ਼ਨ ਕਰਨਗੇ ਰੋਡਵੇਜ਼ ਦੇ ਮੁਲਾਜ਼ਮ

ਵਿਦੇਸ਼

Scroll to Top