ਮਹਿਲਾ ਨਾਇਬ ਤਹਿਸੀਲਦਾਰ

ਪੰਜਾਬ ਸਰਕਾਰ ਵੱਲੋਂ ਫਤਿਹਗੜ੍ਹ ਚੂੜੀਆਂ ‘ਚ ਤਾਇਨਾਤ ਮਹਿਲਾ ਨਾਇਬ ਤਹਿਸੀਲਦਾਰ ਮੁਅੱਤਲ

ਪੰਜਾਬ, 19 ਜੁਲਾਈ 2025: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ ਸਖ਼ਤ ਕਾਰਵਾਈ ਕਰਦਿਆਂ ਗੁਰਦਾਸਪੁਰ ਜ਼ਿਲ੍ਹੇ ਦੇ ਫਤਿਹਗੜ੍ਹ ਚੂੜੀਆਂ ‘ਚ ਤਾਇਨਾਤ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਇਹ ਕਾਰਵਾਈ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ ਹੈ, ਜਿਸ ‘ਚ ਨਾਇਬ ਤਹਿਸੀਲਦਾਰ ਇੱਕ ਪਟਵਾਰੀ ਤੋਂ ਰਿਸ਼ਵਤ ਲੈਂਦੇ ਦਿਖਾਈ ਦੇ ਰਹੇ ਹਨ।

ਦਰਅਸਲ, ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਕਥਿਤ ਤੌਰ ‘ਤੇ ਆਪਣੇ ਦਫ਼ਤਰ ‘ਚ ਇੱਕ ਪਟਵਾਰੀ ਤੋਂ ਰਿਸ਼ਵਤ ਲੈਂਦੇ ਦੇਖਿਆ ਗਿਆ ਸੀ। ਵੀਡੀਓ ਸਾਹਮਣੇ ਆਉਂਦੇ ਹੀ ਮਾਮਲਾ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ‘ਚ ਆਇਆ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ।

 

ਮਾਲ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਨਾਇਬ ਤਹਿਸੀਲਦਾਰ ਜਸਵੀਰ ਕੌਰ ਦਾ ਮੁੱਖ ਦਫਤਰ ਹੁਣ ਜਾਂਚ ਪੂਰੀ ਹੋਣ ਤੱਕ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ‘ਚ ਰਹੇਗਾ। ਨਾਲ ਹੀ, ਵੀਡੀਓ ‘ਚ ਦਿਖਾਈ ਦੇ ਰਹੇ ਪਟਵਾਰੀ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।

Read More: DSP ਫਰੀਦਕੋਟ ਰਾਜਨਪਾਲ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਦੋਸ਼ ‘ਚ ਕੀਤਾ ਮੁਅੱਤਲ

Scroll to Top