Suspended

ਪੰਜਾਬ ਸਰਕਾਰ ਵਲੋਂ ਨਾਜਾਇਜ਼ ਮਾਈਨਿੰਗ ਮਾਮਲੇ ‘ਚ SHO ਮੁਅੱਤਲ

ਚੰਡੀਗੜ੍ਹ 19 ਸਤੰਬਰ 2022: ਪੰਜਾਬ ਸਰਕਾਰ ਵਲੋਂ ਜਿੱਥੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਵਾਅਦੇ ਕਰ ਰਹੀ ਹੈ | ਓਥੇ ਹੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਵਿਪਨ ਸ਼ਰਮਾ ਨੇ ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਦੋਸ਼ਾਂ ਤਹਿਤ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ‘ਚ ਪਿਛਲੇ ਸਮੇਂ ਤੋਂ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ‘ਚ ਨਾਕਾਮ ਸਾਬਤ ਹੋਏ ਹਨ।

ਅਮ੍ਰਿਤਸਰ ਦੇ ਬਹੁਤ ਸਾਰੇ ਹਿੱਸਿਆਂ ਵਿਚ ਨਜਾਇਜ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ | ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਸੂਬੇ ਦੇ ਸਰਹੱਦੀ ਇਲਾਕਿਆਂ ‘ਚ ਹਰ ਤਰ੍ਹਾਂ ਦੀ ਮਾਈਨਿੰਗ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਸਰਹੱਦੀ ਇਲਾਕਿਆਂ ‘ਚ ਮਾਈਨਿੰਗ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਿਆ ਸੀ | ਇਸਦੇ ਨਾਲ ਹੀ ਸੂਬੇ ਦੇ ਸਰਹੱਦੀ ਇਲਾਕਿਆਂ ‘ਚ ਵਿੱਚ ਮਾਈਨਿੰਗ ਨੂੰ ਲੈ ਕੇ ਬੀਐੱਸਐਫ ਨੇ ਵੀ ਚਿੰਤਾ ਪ੍ਰਗਟਾਈ ਸੀ |

Scroll to Top