Punjab

ਪੰਜਾਬ ਸਰਕਾਰ ਨੇ ਕਰੋੜਾਂ ਦੇ ਫੰਡ ਘੁਟਾਲੇ ‘ਚ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ

ਚੰਡੀਗੜ੍ਹ 09 ਜੁਲਾਈ 2022: ਪੰਜਾਬ (Punjab) ਸਰਕਾਰ ਵਲੋਂ ਭ੍ਰਿਸ਼ਟਾਚਾਰ ‘ਤੇ ਲਗਾਮ ਲਗਾਉਣ ਲਈ ਅਤੇ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ 11 ਕਰੋੜ ਰੁਪਏ ਦੇ ਫੰਡ ‘ਚ ਘੁਟਾਲੇ ਕਰਨ ਦੇ ਦੋਸ਼ਾਂ ਤਹਿਤ 3 ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਸਸਪੈਂਡ ਕਰ ਦਿੱਤਾ ਦਿੱਤਾ ਹੈ |

ਇਸ ਸੰਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਤੌਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਵਜੋਂ ਸੇਵਾਵਾਂ ਨਿਭਾ ਰਹੇ ਤਿੰਨ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਤਿੰਨੇ ਅਧਿਕਾਰੀਆਂ ਉਤੇ ਪਲਾਨਿੰਗ ਵਿਭਾਗ ਤੇ ਸੀਐੱਮ ਫੰਡ ਲਈ ਆਈ ਰਕਮ ਦੀ ਦੁਰਵਰਤੋਂ ਦੇ ਕਥਿਤ ਦੋਸ਼ ਲਗਾਏ ਗਏ ਹਨ |

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਇਸਤੋਂ ਪਹਿਲਾਂ ਵੀ ਵੱਖ ਵੱਖ ਵਿਭਾਗਾਂ ‘ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕਈ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ | ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਿਨਟ ਦੇ ਮੰਤਰੀਆਂ ਦਾ ਕਹਿਣਾ ਹੈ ਕਿ ਸੂਬੇ ‘ਚ ਭ੍ਰਿਸ਼ਟ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

Punjab

Scroll to Top