ਚੰਡੀਗੜ੍ਹ, 25 ਅਪ੍ਰੈਲ 2025: ਪੰਜਾਬ ਸਰਕਾਰ ਨੇ ਪੰਜਾਬ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਦੇ ਨਾਲ-ਨਾਲ ਏਆਈਜੀ ਹਰਪ੍ਰੀਤ ਸਿੰਘ ਅਤੇ ਐਸਐਸਪੀ ਸਵਰਨਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਕਥਿਤ ਡਰਾਈਵਿੰਗ ਲਾਇਸੈਂਸ ਘਪਲੇ ਮਾਮਲੇ ‘ਚ ਕੀਤੀ ਗਈ ਹੈ |
ਮਿਲੀ ਜਾਣਕਾਰੀ ਮੁਤਾਬਕ 7 ਅਪ੍ਰੈਲ ਨੂੰ ਰੀਜ਼ਨਲ ਟਰਾਂਸਪੋਰਟ ਅਥਾਰਟੀ (RTA) ਦੇ ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਸੈਂਟਰਾਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਸਮੇਂ ਦੌਰਾਨ, ਰਿਸ਼ਵਤਖੋਰੀ ਅਤੇ ਹੋਰ ਬੇਨਿਯਮੀਆਂ ‘ਚ ਸ਼ਾਮਲ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਦੌਰਾਨ ਕੁੱਲ 16 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ ਅਧਿਕਾਰੀਆਂ ਨੇ ਏਜੰਟਾਂ ਤੋਂ 40,900 ਰੁਪਏ ਨਕਦ ਬਰਾਮਦ ਕੀਤੇ ਗਏ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਹ ਰਕਮ ਡਰਾਈਵਿੰਗ ਲਾਇਸੈਂਸ, ਟੈਸਟ ਅਤੇ ਹੋਰ ਸੇਵਾਵਾਂ ਪ੍ਰਦਾਨ ਕਰਨ ਦੇ ਬਦਲੇ ਇਕੱਠੀ ਕੀਤੀ ਗਈ ਸੀ। ਫਿਲਹਾਲ ਮਾਮਲਾ ਅਜੇ ਵੀ ਜਾਂਚ ਅਧੀਨ ਸੀ।
Read More: ਵਿਜੀਲੈਂਸ ਬਿਊਰੋ ਨੇ ਕਲਰਕ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ