Site icon TheUnmute.com

ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਦੋਸ਼ਾਂ ਹੇਠਾਂ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਮੁਅੱਤਲ

Laljit Singh Bhullar

ਚੰਡੀਗੜ੍ਹ, 05 ਫਰਵਰੀ 2025: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਦੇ ਹੁਕਮਾਂ ‘ਤੇ ਟਰਾਂਸਪੋਰਟ ਵਿਭਾਗ (Punjab Transport Department) ਦੇ ਦੋ ਕਰਮਚਾਰੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਸ ਬਾਰੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੱਕ ਇੰਸਪੈਕਟਰ ਅਤੇ ਇੱਕ ਕੰਡਕਟਰ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਲਿਪਤ ਪਾਏ ਗਏ ਹਨ। ਦੋਵਾਂ ਨੂੰ ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਨ੍ਹਾਂ ਵਿਰੁੱਧ ਸਪੈਸ਼ਲ ਸੈੱਲ, ਕਮਿਸ਼ਨਰੇਟ, ਜਲੰਧਰ ਵੱਲੋਂ ਮਾਮਲਾ ਦਰਜ ਕੀਤਾ ਹੈ।

ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਪੰਜਾਬ ਰੋਡਵੇਜ਼ ਜਲੰਧਰ-2 ਦੇ ਇੰਸਪੈਕਟਰ ਕੀਰਤ ਸਿੰਘ ਅਤੇ ਕੰਡਕਟਰ ਦੀਪਕ ਸ਼ਰਮਾ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਹੋਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਦੋਵਾਂ ਕਰਮਚਾਰੀਆਂ ਦੀ ਮੁਅੱਤਲੀ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਹਨ।

ਜਿਕਰਯੋਗ ਹੈ ਕਿ ਇਨ੍ਹਾਂ ਦੋ ਕਰਮਚਾਰੀਆਂ ਦੇ ਨਾਲ ਫੜਿਆ ਗਿਆ ਤੀਜਾ ਵਿਅਕਤੀ, ਅਜੀਤ ਸਿੰਘ ਰਾਜੂ, ਜਿਸਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸ ਦਾ ਟਰਾਂਸਪੋਰਟ ਵਿਭਾਗ ਨਾਲ ਕੋਈ ਸਬੰਧ ਨਹੀਂ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਵਿਭਾਗ ਦਾ ਕੋਈ ਵੀ ਕਰਮਚਾਰੀ ਨਸ਼ਾ ਤਸਕਰੀ ‘ਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸਦੇ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read More: ਵੱਖ-ਵੱਖ ਰੂਟਾਂ ‘ਤੇ ਚੱਲ ਰਹੀਆਂ ਨਜਾਇਜ਼ ਬੱਸਾਂ ਹੋਣਗੀਆਂ ਜ਼ਬਤ, ਲਾਲਜੀਤ ਸਿੰਘ ਭੁੱਲਰ ਵੱਲੋਂ ਹੁਕਮ ਜਾਰੀ

Exit mobile version