Site icon TheUnmute.com

ਪੰਜਾਬ ਸਰਕਾਰ ਨੇ ਔਰਤਾਂ ਦੀ ਸੁਰੱਖਿਆ ਲਈ ਚੁੱਕਿਆ ਵੱਡਾ ਕਦਮ, ਸ਼ੁਰੂ ਕੀਤਾ ਇਹ ਪ੍ਰੋਜੈਕਟ

Hifazat Project

ਚੰਡੀਗੜ੍ਹ, 06 ਮਾਰਚ 2025: Hifazat Project In Punjab: ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ | ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ ‘ਚ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕਰਨਗੇ। ਇਸ ਪ੍ਰੋਜੈਕਟ ਤਹਿਤ ਹਿੰਸਾ ਤੋਂ ਪੀੜਤ ਔਰਤਾਂ ਨੂੰ ਤੁਰੰਤ ਮੱਦਦ ਮਿਲੇਗੀ ਅਤੇ ਬਲਾਕ ਪੱਧਰ ‘ਤੇ ਵਨ ਸਟਾਪ ਸੈਂਟਰ ਸਥਾਪਤ ਕੀਤੇ ਜਾਣਗੇ |

ਪੰਜਾਬ ਸਰਕਾਰ ਮੁਤਾਬਕ ਸਖੀ ਵੈੱਬਪੋਰਟਲ ਰਾਹੀਂ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ ਜਾਵੇਗੀ। ਇਸਦੇ ਨਾਲ ਹੀ ਔਰਤਾਂ ਨੂੰ 181 ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ | ਸੀਪੀਓ ਅਤੇ ਮਹਿਲਾ ਮਿੱਤਰਾ ਪੀੜਤ ਔਰਤ ਨੂੰ ਤੁਰੰਤ ਮੱਦਦ ਪ੍ਰਦਾਨ ਕਰਨਗੇ। ਕੈਬਿਨਟ ਮੰਤਰੀ ਨੇ ਦੱਸਿਆ ਕਿ ਹਰ ਜ਼ਿਲ੍ਹਾ ਪੱਧਰ ‘ਤੇ ਔਰਤਾਂ ਦਾ ਡੇਟਾਬੇਸ ਬਣਾਇਆ ਜਾਵੇਗਾ, ਔਰਤਾਂ ਨੂੰ ਜਾਗਰੂਕ ਕਰਨ ਲਈ ਮੁਹਿੰਮਾਂ ਚਲਾਈਆਂ ਜਾਣਗੀਆਂ |

ਪੰਜਾਬ ਸਰਕਾਰ ਦੇ ਇਸ ਹਿਫਾਜ਼ਤ ਪ੍ਰੋਜੈਕਟ (Hifazat Project) ਦੇ ਸ਼ੁਰੂ ਹੋਣ ਤੋਂ ਬਾਅਦ ਕਿਸੇ ਵੀ ਔਰਤ ਨੂੰ 10 ਮਿੰਟਾਂ ਦੇ ਅੰਦਰ ਮੱਦਦ ਪ੍ਰਦਾਨ ਕੀਤੀ ਜਾਵੇਗੀ। ਜੇਕਰ ਪੰਜਾਬ ‘ਚ ਕਿਤੇ ਵੀ ਕਿਸੇ ਔਰਤ ਨਾਲ ਕਿਸੇ ਵੀ ਤਰ੍ਹਾਂ ਦੀ ਹਿੰਸਾ ਹੁੰਦੀ ਹੈ, ਤਾਂ ਉਹ ਤੁਰੰਤ 181 ‘ਤੇ ਡਾਇਲ ਕਰਕੇ ਸੂਚਿਤ ਕਰ ਸਕਦੀ ਹੈ। ਇਹ ਦਾਅਵਾ ਕੀਤਾ ਹੈ ਕਿ ਇਹ ਦੇਸ਼ ‘ਚ ਆਪਣੀ ਕਿਸਮ ਦਾ ਪਹਿਲਾ ਪ੍ਰੋਜੈਕਟ ਹੈ। ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਭਾਗ ਔਰਤਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਜ਼ਿੰਮੇਵਾਰ ਹੋਵੇਗਾ। ਇਸ ਲਈ ਵਿਭਾਗ ਦੇ ਸੁਰੱਖਿਆ ਅਧਿਕਾਰੀ ਨੂੰ ਵਾਹਨ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।

Read More: ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

Exit mobile version