ਲੁਧਿਆਣਾ ਫਰਜ਼ੀ ਸਕੂਲ

ਪੰਜਾਬ ਸਰਕਾਰ ਨੇ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ ਕੀਤੀ ਸਖ਼ਤ ਕਾਰਵਾਈ, ਸ਼ਿਕਾਇਤ ਦਰਜ

ਚੰਡੀਗੜ੍ਹ/ਲੁਧਿਆਣਾ , 16 ਫਰਵਰੀ 2026: ਪੰਜਾਬ ਸਰਕਾਰ ਨੇ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ ਵੱਡੀ ਕਾਰਵਾਈ ਕੀਤੀ ਹੈ | ਉਕਤ ਲੁਧਿਆਣਾ ਦੇ ਸਕੂਲ ਨੇ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਕਲਾਸ ਦੇ ਪੇਪਰਾਂ ਲਈ ਵਿਦਿਆਰਥੀਆਂ ਨੂੰ ਕੀਤਾ ਸੀ |

ਇਸ ਮਾਮਲੇ ਸੰਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਹਿਦੂਦਾਂ ਦੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਸਕੂਲ ਕੋਡ 3100187), ਖ਼ਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਕਾਰਵਾਈ ‘ਚ ਸਕੂਲ ਦੀ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਵਾਉਣ ਨੂੰ ਲੈ ਕੇ ਸ਼ਿਕਾਇਤ ਦਰਜ ਕਰਨ ਸ਼ਾਮਲ ਹੈ | ਇਸਦੇ ਨਾਲ ਹੀ ਸਿੱਖਿਆ ਬੋਰਡ ਨੇ 27 ਵਿਦਿਆਰਥੀਆਂ ਦੇ ਰੋਲ ਨੰਬਰ ਰੱਦ ਕਰ ਦਿੱਤੇ ਹਨ |

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਾਂਚ ਦੌਰਾਨ ਉਕਤ ਸਕੂਲ ਦਾ ਕੋਈ ਵਾਜੂਦ ਨਹੀਂ ਸੀ ਇਮਾਰਤ ਕਿਰਾਏ ‘ਤੇ ਦਿੱਤੀ ਸੀ | ਸਕੂਲ ‘ਚ ਕੋਈ ਕਲਾਸ ਨਹੀਂ ਲੱਗ ਰਹੀ ਸੀ।ਇਸਦੇ ਨਾਲ ਹੀ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਰਜਿਸਟਰ ਕੀਤੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਨਹੀਂ ਸਨ |

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਗੋਸਟ ਸਕੂਲ’ ਚਲਾਉਣ ਵਾਲੀਆਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀਆਂ ਸੰਸਥਾਵਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਜਾਂਚ ਟੀਮਾਂ ਨੂੰ ਹੋਰ ਸ਼ੱਕੀ ਸਕੂਲਾਂ ਦੀ ਜਾਂਚ ਤੇਜ਼ ਕਰ ਦਿੱਤੀ ਹੈ |

Read More: ਮੋਗਾ ਵਿਖੇ ਨਸ਼ਾ ਵਿਰੋਧੀ ਰੈਲੀ ‘ਚ ਪਹੁੰਚੇ CM ਭਗਵੰਤ ਮਾਨ, ਨਸ਼ਿਆਂ ਤੋਂ ਦੂਰ ਰਹਿਣ ਲਈ ਚੁਕਾਈ ਸਹੁੰ

ਵਿਦੇਸ਼

Scroll to Top