ਪੰਜਾਬ ਸਰਕਾਰ ਜਨਵਰੀ ‘ਚ ਬੁਲਾਏਗੀ ਵਿਸ਼ੇਸ਼ ਸੈਸ਼ਨ, ਮਨਰੇਗਾ ਦਾ ਨਾਮ ਬਦਲਣ ‘ਤੇ ਵਿਰੋਧ

ਪੰਜਾਬ, 19 ਦਸੰਬਰ 2025: ਪੰਜਾਬ ਸਰਕਾਰ ਨੇ ਮਨਰੇਗਾ ਸਕੀਮ ਦਾ ਨਾਮ ਬਦਲਣ ਦਾ ਵਿਰੋਧ ਕੀਤਾ। ਇਸ ਵਿਰੁੱਧ ਆਵਾਜ਼ ਬੁਲੰਦ ਕਰਨ ਲਈ, ਪੰਜਾਬ ਸਰਕਾਰ ਜਨਵਰੀ ‘ਚ ਇੱਕ ਵਿਸ਼ੇਸ਼ ਸੈਸ਼ਨ ਬੁਲਾਏਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ‘ਚ ਲਿਖਿਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਮਨਰੇਗਾ ਸਕੀਮ ‘ਚ ਬਦਲਾਅ ਕਰ ਰਹੀ ਹੈ, ਜੋ ਕਿ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਰੋਤ ਹੈ। ਇਸ ਨਾਲ ਗਰੀਬ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ। ਇਸ ਕਥਿਤ ਜ਼ਬਰਦਸਤੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ, ਜਨਵਰੀ ਦੇ ਦੂਜੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ।

Bhagwant Mann

Read More: ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਢਾਂਚੇ ਨੂੰ ਮਜ਼ਬੂਤੀ ਲਈ 2,900 ਕਰੋੜ ਰੁਪਏ ਦਾ ਨਿਵੇਸ਼

ਵਿਦੇਸ਼

Scroll to Top