ਮਿਸ਼ਨ ਚੜ੍ਹਦੀਕਲਾ

ਪੰਜਾਬ ਸਰਕਾਰ ਹਰ ਪ੍ਰਭਾਵਿਤ ਕਿਸਾਨ ਨੂੰ ਦੇਵੇਗੀ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ

ਚੰਡੀਗੜ੍ਹ, 10 ਸਤੰਬਰ 2025: ਪੰਜਾਬ ‘ਚ ਆਏ ਹੜ੍ਹ ਦਰਮਿਆਨ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਹਰ ਪ੍ਰਭਾਵਿਤ ਕਿਸਾਨ ਨੂੰ ₹20,000 ਪ੍ਰਤੀ ਏਕੜ ਮੁਆਵਜ਼ਾ ਦੇਵੇਗੀ | ਪੰਜਾਬ ਸਰਕਾਰ ਮੁਤਾਬਕ ਇਹ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ‘ਚ ਅੱਜ ਤੱਕ ਦਾ ਸਭ ਤੋਂ ਵੱਡਾ ਮੁਆਵਜ਼ਾ ਹੈ।

ਹਰਿਆਣਾ ‘ਚ ਕਿਸਾਨਾਂ ਨੂੰ ਵੱਧ ਤੋਂ ਵੱਧ ₹15,000 ਪ੍ਰਤੀ ਏਕੜ, ਗੁਜਰਾਤ ‘ਚ ਲਗਭਗ ₹8,900 ਪ੍ਰਤੀ ਏਕੜ, ਮੱਧ ਪ੍ਰਦੇਸ਼ ‘ਚ ਲਗਭਗ ₹12,950 ਪ੍ਰਤੀ ਏਕੜ, ਅਤੇ ਉੱਤਰ ਪ੍ਰਦੇਸ਼ ਤੇ ਰਾਜਸਥਾਨ ‘ਚ ਜ਼ਿਆਦਾਤਰ ₹5,000–₹7,000 ਪ੍ਰਤੀ ਏਕੜ ਤੱਕ ਰਾਹਤ ਮਿਲਦੀ ਹੈ, ਉੱਥੇ ਪੰਜਾਬ ਦੇ ਕਿਸਾਨਾਂ ਨੂੰ ਸਿੱਧਾ ₹20,000 ਪ੍ਰਤੀ ਏਕੜ ਦੇਣ ਦਾ ਫ਼ੈਸਲਾ ਕਿਸਾਨਾਂ ਦੀ ਤਾਕਤ ਅਤੇ ਮਿਹਨਤ ਨੂੰ ਸਲਾਮ ਕਰਨ ਦੇ ਬਰਾਬਰ ਹੈ।

ਪੰਜਾਬ ਸਰਕਾਰ ਨੇ ਹੜ੍ਹ ‘ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ₹4 ਲੱਖ ਦੀ ਸਹਾਇਤਾ ਅਤੇ ਖੇਤਾਂ ‘ਚ ਜੰਮੀ ਰੇਤ ਨੂੰ ਵੇਚਣ ਦੀ ਇਜਾਜ਼ਤ ਵੀ ਦਿੱਤੀ ਹੈ, ਤਾਂ ਜੋ ਕਿਸਾਨਾਂ ਨੂੰ ਤੁਰੰਤ ਨਕਦ ਰਾਸ਼ੀ ਮਿਲ ਸਕੇ ਅਤੇ ਅਗਲੀ ਬਿਜਾਈ ਦਾ ਰਾਹ ਆਸਾਨ ਹੋ ਸਕੇ। ਪੰਜਾਬ ਦਾ ਕਿਸਾਨ ਹੜ੍ਹ ਨਾਲ ਤਬਾਹ ਖੇਤਾਂ ਅਤੇ ਟੁੱਟੇ ਘਰਾਂ ਵਿਚਕਾਰ ਸੰਘਰਸ਼ ਕਰ ਰਿਹਾ ਹੈ, ਉਸ ਵੇਲੇ ਸਰਕਾਰ ਦਾ ਇਹ ਫ਼ੈਸਲਾ ਉਨ੍ਹਾਂ ਲਈ ਉਮੀਦ ਦੀ ਨਵੀਂ ਕਿਰਨ ਲੈ ਕੇ ਆਇਆ ਹੈ। ਪੰਜਾਬ ਸਰਕਾਰ ਮੁਤਾਬਕ ਇਹ ਫ਼ੈਸਲਾ ਕਿਸਾਨਾਂ ਨੂੰ ਸੰਘਰਸ਼ ‘ਚ ਸਹਾਰਾ ਅਤੇ ਭਵਿੱਖ ਲਈ ਵਿਸ਼ਵਾਸ ਦਿੰਦਾ ਹੈ।

Read More: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 100 ਫੀਸਦੀ ਸੜਕ, ਬਿਜਲੀ ਤੇ ਪਾਣੀ ਦੀ ਸਪਲਾਈ ਬਹਾਲ: ਹਰਜੋਤ ਸਿੰਘ ਬੈਂਸ

Scroll to Top