ਹਰਮਨਪ੍ਰੀਤ ਕੌਰ

ਹਰਮਨਪ੍ਰੀਤ ਕੌਰ ਨੂੰ ਪੰਜਾਬ ਸਰਕਾਰ ₹1 ਕਰੋੜ ਦੀ ਇਨਾਮੀ ਰਾਸ਼ੀ ਨਾਲ ਕਰੇਗੀ ਸਨਮਾਨਿਤ

ਪੰਜਾਬ, 25 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆਈ ਖੇਡਾਂ ‘ਚ ਸੋਨ ਤਗਮਾ ਜਿੱਤਣ ‘ਤੇ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਟੀਮ ਦੀ ਕਪਤਾਨੀ ਕਰਨ ਵਾਲੀ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖੁਸ਼ੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਸਨੂੰ ਪੰਜਾਬ ਸਰਕਾਰ ਦੀ ਖੇਡ ਨੀਤੀ ਦੇ ਤਹਿਤ ₹1 ਕਰੋੜ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ ‘ਚ ਸੋਨ ਤਗਮਾ ਜਿੱਤ ਕੇ ਪੰਜਾਬ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਟੀਮ ਦੀ ਕਪਤਾਨੀ ਕਰਨ ਵਾਲੀ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ‘ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਹਰਮਨਪ੍ਰੀਤ ਕੌਰ ਅਤੇ ਪੂਰੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ।

ਪੰਜਾਬ ਸਰਕਾਰ ਪਹਿਲਾਂ ਵੀ ਉਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਕਰ ਚੁੱਕੀ ਹੈ ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਕੁਝ ਦਿਨ ਪਹਿਲਾਂ ਚੰਡੀਗੜ੍ਹ ‘ਚ ਹੋਏ ਇੱਕ ਪੁਰਸਕਾਰ ਸਮਾਗਮ ‘ਚ ਪੰਜਾਬ ਦੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਵੀ ਕੀਤਾ ਗਿਆ ਸੀ। ਸਰਕਾਰ ਨੇ ਕ੍ਰਿਕਟ ਸਮੇਤ ਵੱਖ-ਵੱਖ ਖੇਡਾਂ ‘ਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਅਤੇ ਸਨਮਾਨ ਪ੍ਰਦਾਨ ਕੀਤੇ ਹਨ।

Read More: ਏਸ਼ੀਅਨ ਖੇਡਾਂ 2026: ਮਨਪ੍ਰੀਤ ਕੌਰ ਨੇ ਮਹਿਲਾ ਸ਼ਾਟ ਪੁੱਟ ‘ਚ ਜਿੱਤਿਆ ਕਾਂਸੀ ਤਗਮਾ

ਵਿਦੇਸ਼

Scroll to Top