ਚੰਡੀਗੜ੍ਹ, 9 ਮਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਅਤਿ-ਆਧੁਨਿਕ ਐਂਟੀ-ਡਰੋਨ (Anti-Drone Shield) ਪ੍ਰਣਾਲੀਆਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਪੰਜਾਬ ਸਰਕਾਰ ਪਾ.ਕਿ.ਸ.ਤਾ.ਨ ਤੋਂ ਡਰੋਨ-ਅਧਾਰਤ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨ ਲਈ 532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ‘ਤੇ ਨੌਂ ਐਂਟੀ-ਡਰੋਨ ਸਿਸਟਮ ਸਥਾਪਤ ਕਰੇਗੀ। ਇਸ ਮੰਤਵ ਲਈ ਪੰਜਾਬ ਸਰਕਾਰ 51.41 ਕਰੋੜ ਰੁਪਏ ਖਰਚ ਕਰੇਗੀ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪਾ.ਕਿ.ਸ.ਤਾ.ਨ ਡਰੋਨ ਰਾਹੀਂ ਨਸ਼ੇ ਅਤੇ ਹਥਿਆਰ ਭੇਜ ਕੇ ਸਾਡੇ ਨੌਜਵਾਨਾਂ ਨੂੰ ਤਬਾਹ ਕਰਨਾ ਚਾਹੁੰਦਾ ਹੈ ਅਤੇ ਅੱ.ਤ.ਵਾ.ਦ ਨੂੰ ਫੰਡ ਦਿੰਦਾ ਹੈ। ਪਰ ਹੁਣ ਅਜਿਹੀਆਂ ਗਤੀਵਿਧੀਆਂ ਕੰਮ ਨਹੀਂ ਕਰਨਗੀਆਂ। ਪੰਜਾਬ ਸਰਕਾਰ ਇਸ ਸਾਜ਼ਿਸ਼ ਨੂੰ ਜੜ੍ਹੋਂ ਪੁੱਟ ਦੇਵੇਗੀ।”
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਆਪਣੀਆਂ ਸੁਰੱਖਿਆ ਏਜੰਸੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ ਅਤੇ ਹਰ ਮੋਰਚੇ ‘ਤੇ ਪਾ.ਕਿ.ਸ.ਤਾ.ਨ ਨੂੰ ਢੁਕਵਾਂ ਜਵਾਬ ਦੇਵਾਂਗੇ।”
ਪੰਜਾਬ ਦੀ ਭੂਗੋਲਿਕ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ ਇਹ ਫੈਸਲਾ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ। ਇਹ ਪੰਜਾਬ ਨਾ ਸਿਰਫ਼ ਪਾਕਿਸਤਾਨ ਨਾਲ ਆਪਣੀ ਸਰਹੱਦ ਸਾਂਝੀ ਕਰਦਾ ਹੈ ਬਲਕਿ ਦੁਨੀਆ ਦੇ ਸਭ ਤੋਂ ਵੱਡੇ ਹੈਰੋਇਨ ਉਤਪਾਦਕ ਦੇਸ਼, ਅਫਗਾਨਿਸਤਾਨ ਦੇ ਵੀ ਨੇੜੇ ਹੈ।
ਬੁਲਾਰੇ ਨੇ ਕਿਹਾ ਕਿ ਹਾਲ ਹੀ ਦੇ ਸਾਲਾਂ ‘ਚ ਡਰੋਨ ਅਤੇ ਯੂਏਵੀ ਰਾਹੀਂ ਸਰਹੱਦੀ ਘੁਸਪੈਠ ਦੀਆਂ ਘਟਨਾਵਾਂ ‘ਚ ਵਾਧਾ ਹੋਇਆ ਹੈ, ਜਿਨ੍ਹਾਂ ਦੀ ਵਰਤੋਂ ਭਾਰਤ ‘ਚ ਹਥਿਆਰ, ਨਸ਼ੀਲੇ ਪਦਾਰਥ ਅਤੇ ਵਿਸਫੋਟਕ ਭੇਜਣ ਲਈ ਕੀਤੀ ਜਾ ਰਹੀ ਹੈ। ਹੁਣ ਇਹ ਅਤਿ-ਆਧੁਨਿਕ ਐਂਟੀ-ਡਰੋਨ ਸਿਸਟਮ (Anti-Drone Shield) ਸਮੇਂ ਸਿਰ ਇਨ੍ਹਾਂ ਖਤਰਿਆਂ ਦੀ ਪਛਾਣ ਕਰਨਗੇ ਅਤੇ ਉਨ੍ਹਾਂ ਨੂੰ ਬੇਅਸਰ ਕਰਨਗੇ। ਪੰਜਾਬ ਮੰਤਰੀ ਮੰਡਲ ਦਾ ਇਹ ਫੈਸਲਾ ਸਰਹੱਦੀ ਜ਼ਿਲ੍ਹਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਠੋਸ ਅਤੇ ਰਣਨੀਤਕ ਕਦਮ ਹੈ।
Read More: ਸਰਹੱਦੀ ਇਲਾਕਿਆਂ ‘ਚ ਅਤਿ-ਆਧੁਨਿਕ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤੇ ਜਾਣਗੇ