ਚੰਡੀਗੜ੍ਹ 27 ਅਗਸਤ 2025: ਝੋਨੇ ਦੇ ਸਾਉਣੀ ਖਰੀਦ ਸੀਜ਼ਨ ਤੋਂ ਪਹਿਲਾਂ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ,ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਦੀ ਅਗਵਾਈ ਵਾਲੀ ਮੰਤਰੀਆਂ ਦੀ ਕਮੇਟੀ (ਜੀਓਐਮਜ਼) ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ, ਪੰਜਾਬ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਸੋਸੀਏਸ਼ਨ ਦੇ ਪ੍ਰਧਾਨ, ਵਿਜੇ ਕਾਲੜਾ ਦੀ ਅਗਵਾਈ ਵਿੱਚ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਰਚਨਾਤਮਕ ਵਿਚਾਰ-ਵਟਾਂਦਰਾ ਕੀਤਾ। ਕੈਬਨਿਟ ਮੰਤਰੀਆਂ ਨੇ ਸਾਰੀਆਂ ਮੰਗਾਂ ਅਤੇ ਮੁੱਦਿਆਂ ਨੂੰ ਧੀਰਜ ਨਾਲ ਸੁਣਿਆ ਅਤੇ ਹੱਲ ਦਾ ਭਰੋਸਾ ਦਿੱਤਾ।
ਐਸੋਸੀਏਸ਼ਨ ਦੀ ਮੁੱਖ ਮੰਗ ‘ਤੇ ਬੋਲਦਿਆਂ, ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੁਆਰਾ ਕੈਲੀਬਰੇਟ ਕੀਤੇ ਨਮੀ ਮੀਟਰ ਨਮੀ ਦੇ ਮਾਪ ਨੂੰ ਮਿਆਰੀ ਬਣਾਉਣ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਨਮੀ ਦੇ ਮੁਲਾਂਕਣ ਵਿੱਚ ਇਕਸਾਰਤਾ ਅਤੇ ਸ਼ੁੱਧਤਾ ਲਿਆਉਣਾ ਹੈ।
Read More: ਡੇਅਰੀ ਫਾਰਮਿੰਗ ਲਈ ਅਹਿਮ ਖਬਰ: ਪੰਜਾਬ ਸਰਕਾਰ 30 ਹਜ਼ਾਰ ਤੋਂ ਵੱਧ ਦੁਧਾਰੂ ਪਸ਼ੂਆਂ ਦਾ ਕੀਤਾ ਬੀਮਾ