ਚੰਡੀਗੜ੍ਹ, 17 ਜੁਲਾਈ 2024: ਪੰਜਾਬ ਸਰਕਾਰ ਮਜ਼ਬੂਤ ਪ੍ਰਸ਼ਾਸਕੀ ਢਾਂਚੇ ਦਾ ਨਿਰਮਾਣ ਲਈ ਸਰਕਾਰੀ ਵਿਭਾਗਾਂ ਦੇ ਸਾਰੇ ਆਈ.ਟੀ (IT) ਅਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਲਈ ਛੇਤੀ ਹੀ ‘ਸਾਫ਼ਟਵੇਅਰ ਡਿਵੈਲਪਮੈਂਟ ਸੈੱਲ’ (Software Development Cell) ਸਥਾਪਿਤ ਕਰੇਗੀ | ਇਹ ਫੈਸਲਾ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਬੈਠਕ ਦੌਰਾਨ ਲਿਆ |
ਉਨ੍ਹਾਂ ਕਿਹਾ ਇਹ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ PSEGS ਅਧੀਨ ਸਥਾਪਿਤ ਕੀਤਾ ਜਾਵੇਗਾ ਅਤੇ ਸਰਕਾਰੀ ਵਿਭਾਗਾਂ ਲਈ ਸਾਫ਼ਟਵੇਅਰ ਐਪਲੀਕੇਸ਼ਨਾਂ ਤਿਆਰ ਕਰਕੇ ਇਨ੍ਹਾਂ ਨੂੰ ਕਾਰਜਸ਼ੀਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਵੱਖ-ਵੱਖ ਈ-ਗਵਰਨੈਂਸ ਪਹਿਲਕਦਮੀਆਂ ਅਤੇ ਭਾਰਤ ਭਾਰਤ ਸਰਕਾਰ ਦੇ ਪ੍ਰਾਜੈਕਟਾਂ ਕਰਨ ਦੇ ਮਕਸਦ ਨਾਲ ਨਾਗਰਿਕਾਂ ਅਤੇ ਕਾਰੋਬਾਰਾਂ ਤੱਕ ਇਲੈਕਟ੍ਰਾਨਿਕ ਢੰਗ ਰਾਹੀਂ ਸਰਕਾਰੀ ਸੇਵਾਵਾਂ ਪਹੁੰਚਾਉਣਾ ਸ਼ਾਮਲ ਹੈ | ਇਸਦੇ ਨਾਲ ਹੀ ਸਰਕਾਰੀ ਵਿਭਾਗਾਂ ਨੂੰ ਆਈ.ਟੀ. ਸਲਾਹਕਾਰੀ ਸੇਵਾਵਾਂ ਅਤੇ ਸਹਿਯੋਗ ਦੇਣਾ ਵੀ ਸ਼ਾਮਲ ਹੈ |