ਪੰਜਾਬ, 06 ਅਪ੍ਰੈਲ 2026: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 13 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ।
ਹਿਮਾਂਸ਼ੂ ਅਗਰਵਾਲ ਨੂੰ ਪਟਿਆਲਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਅਮਿਤ ਕੁਮਾਰ ਪੰਚਾਲ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਵਰਜੀਤ ਵਾਲੀਆ ਹੁਣ ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਹੋਵੇਗਾ। ਆਕਾਸ਼ ਬਾਂਸਲ ਨੂੰ ਕਪੂਰਥਲਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।


Read More: ਹਰਿਆਣਾ ਸਰਕਾਰ ਵੱਲੋਂ ਵੱਡੇ ਪੱਧਰ ‘ਤੇ IPS ਤੇ HPS ਅਧਿਕਾਰੀਆਂ ਦੇ ਤਬਾਦਲੇ




