ਚੰਡੀਗੜ੍ਹ, 24 ਜੁਲਾਈ 2025: IAS officers transfers: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 5 ਆਈਏਐਸ ਅਧਿਕਾਰੀਆਂ (5 IAS officers) ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ‘ਚ ਆਈਏਐਸ ਅਧਿਕਾਰੀ ਆਦਿਤਿਆ ਸ਼ਰਮਾ, ਕ੍ਰਿਤਿਕਾ ਗੋਇਲ, ਸੁਨੀਲ ਸੋਨਮ ਅਤੇ ਰਾਕੇਸ਼ ਕੁਮਾਰ ਮੀਨਾ ਸ਼ਾਮਲ ਹਨ।
ਸੂਬਾ ਸਰਕਾਰ ਨੇ ਇਨ੍ਹਾਂ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪ ਕੇ ਤਬਾਦਲੇ ਦੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ, ਹਾਲ ਹੀ ਦੇ ਸਮੇਂ ‘ਚ ਪ੍ਰਸ਼ਾਸਨਿਕ ਪੱਧਰ ‘ਤੇ ਕਈ ਮਹੱਤਵਪੂਰਨ ਬਦਲਾਅ ਕੀਤੇ ਗਏ ਹਨ।
Read More: ਪੰਜਾਬ ਸਰਕਾਰ ਵੱਲੋਂ 9 ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ