Punjab latest news

ਪੰਜਾਬ ਸਰਕਾਰ ਵੱਲੋਂ 5.30 ਲੱਖ ਔਰਤਾਂ ਦੇ ਖਾਤਿਆਂ ‘ਚ 181.50 ਕਰੋੜ ਰੁਪਏ ਟ੍ਰਾਂਸਫਰ

ਪੰਜਾਬ, 28 ਅਗਸਤ 2026: ਰੱਖੜੀ ਦੇ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਔਰਤਾਂ ਦੇ ਖਾਤਿਆਂ ‘ਚ 181.50 ਕਰੋੜ ਰੁਪਏ ਦੀ ਰਕਮ ਟ੍ਰਾਂਸਫਰ ਕਰਕੇ ਪੰਜਾਬ ਦੀਆਂ ਔਰਤਾਂ ਨੂੰ ਤੋਹਫ਼ਾ ਦਿੱਤਾ ਹੈ। ਬਾਬਾ ਬਕਾਲਾ ਸਾਹਿਬ ਵਿਖੇ ਰੱਖੜੀ ਪੁੰਨਿਆ ‘ਤੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ਭੈਣਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ।

ਮੁੱਖ ਮੰਤਰੀ ਮੁਤਾਬਕ, ਹੁਣ ਤੱਕ ਸੂਬੇ ਦੀਆਂ ਕੁੱਲ 70.92 ਲੱਖ ਮਾਵਾਂ ਅਤੇ ਭੈਣਾਂ ਨੂੰ ਇਸ ਯੋਜਨਾ ਦਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਦੇ ਸਤਿਕਾਰ ਅਤੇ ਵਿੱਤੀ ਸਹਾਇਤਾ ਲਈ ਲਗਾਤਾਰ ਕੰਮ ਕਰ ਰਹੀ ਹੈ।

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹੁਣ ਫਿਰ ਤੋਂ ਤਰੱਕੀ ਦੇ ਰਾਹ ‘ਤੇ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹਨ। ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਵੀ ਕੰਮ ਕਰ ਰਹੀ ਹੈ।

ਰੁਜ਼ਗਾਰ ਦੇ ਅੰਕੜੇ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੇ ਹਜ਼ਾਰਾਂ ਪਰਿਵਾਰਾਂ ਦੇ ਜੀਵਨ ‘ਚ ਬਦਲਾਅ ਲਿਆਂਦਾ ਹੈ।

Read More: CM ਭਗਵੰਤ ਮਾਨ ਨੇ ਸੂਬਾ ਵਾਸੀਆਂ ਨੂੰ ਰੱਖੜੀ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ

ਵਿਦੇਸ਼

Scroll to Top