2 ਜਨਵਰੀ 2025: ਪੰਜਾਬ (punjab) ਦਾ ਟਰਾਂਸਪੋਰਟ (Transport Department) ਵਿਭਾਗ ਵੱਡਾ ਕਦਮ ਚੁੱਕਣ ਦੀ ਤਿਆਰੀ ਕਰ ਰਿਹਾ ਹੈ। ਪੰਜਾਬ (Punjab Government) ਸਰਕਾਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ, ਜਿਸ ਤਹਿਤ ਸੂਬੇ ਦੇ ਬੱਸ (bus stands) ਸਟੈਂਡਾਂ ਨੂੰ ਠੇਕੇ ‘ਤੇ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਟਰਾਂਸਪੋਰਟ ਮੰਤਰੀ (Punjab Transport Minister Laljit Singh Bhullar) ਲਾਲਜੀਤ ਸਿੰਘ ਭੁੱਲਰ ਨੇ ਚੰਡੀਗੜ੍ਹ (chandigarh) ਵਿਖੇ ਟਰਾਂਸਪੋਰਟ (Transport Department) ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।
ਟਰਾਂਸਪੋਰਟ (Transport minister) ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਸ ਤਰ੍ਹਾਂ ਸਰਕਾਰ ਵੱਲੋਂ ਪਿਛਲੇ ਸਾਲ ਮਿੱਥੇ ਟੀਚੇ ਹਾਸਲ ਕੀਤੇ ਗਏ ਸਨ, ਉਸੇ ਤਰ੍ਹਾਂ ਨਵੇਂ ਸਾਲ ਵਿੱਚ ਵੀ ਟੀਚਿਆਂ ਨੂੰ ਹਾਸਲ ਕਰਕੇ ਮਾਲੀਆ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਬੱਸ ਸਟੈਂਡ ਠੇਕੇ ‘ਤੇ ਦਿੱਤੇ ਜਾਣ ਤਾਂ ਜੋ ਮਾਲੀਆ ਵਧਾਉਣ ਦੇ ਨਾਲ-ਨਾਲ ਇਨ੍ਹਾਂ ਦੀ ਸਾਂਭ-ਸੰਭਾਲ ਅਤੇ ਸਫਾਈ ਨੂੰ ਵੀ ਯਕੀਨੀ ਬਣਾਇਆ ਜਾ ਸਕੇ।
ਟਰਾਂਸਪੋਰਟ ਵਿਭਾਗ ਨੇ ਨਵੇਂ ਸਾਲ ਦੌਰਾਨ ਸੂਬੇ ਦੇ ਹਰ ਰੂਟ ‘ਤੇ ਸਰਕਾਰੀ (sarkari bus) ਬੱਸ ਸੇਵਾ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਹੈ। ਇਸ ਸਬੰਧੀ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਰੂਟਾਂ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਜਿੱਥੇ ਜ਼ਿਆਦਾਤਰ ਪ੍ਰਾਈਵੇਟ ਬੱਸਾਂ ਚੱਲਦੀਆਂ ਹਨ ਅਤੇ ਸਰਕਾਰੀ ਬੱਸ ਸੇਵਾ ਨਾਮਾਤਰ ਹੈ, ਤਾਂ ਜੋ ਔਰਤਾਂ (womens) ਨੂੰ ਮੁਫ਼ਤ ਬੱਸ (free bus service) ਸੇਵਾ ਦਾ ਲਾਭ ਮਿਲ ਸਕੇ | ਉਨ੍ਹਾਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਰੂਟਾਂ ਦੀ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਜਿਨ੍ਹਾਂ ’ਤੇ ਕੋਈ ਸਰਕਾਰੀ ਬੱਸ ਸੇਵਾ ਨਹੀਂ ਹੈ।
ਇਸ ਦੇ ਨਾਲ ਹੀ ਟਰਾਂਸਪੋਰਟ ਮੰਤਰੀ ਨੇ ਨਵੇਂ ਸਾਲ ਵਿੱਚ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਫਲੀਟ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਵੀ ਦਿੱਤੇ। ਇਸ ਦੇ ਨਾਲ ਹੀ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਨੂੰ ਟੈਕਸ ਡਿਫਾਲਟਰਾਂ ‘ਤੇ ਸ਼ਿਕੰਜਾ ਕੱਸਣ ਲਈ ਰਿਕਵਰੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ। ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਜਨਤਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ।
read more: ਸਾਲ 2024 ਦੌਰਾਨ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ