TheUnmute.com

ਲੋਕਾਂ ਦੀ ਸਮੱਸਿਆਵਾਂ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਹਮੇਸ਼ਾ ਮੋਹਰੀ ਰਹੇਗੀ: ਸਰਬਜੀਤ ਸਿੰਘ ਸਮਾਣਾ

ਮੋਹਾਲੀ , 23 ਅਗਸਤ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਅੱਜ ਮੋਹਾਲੀ ਬਲਾਕ ਦੇ ਪਿੰਡ ਮਨੌਲੀ (Manauli) ਵਿਖੇ ਕੈਂਪ ਲਗਾਇਆ ਗਿਆ | ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀਆਂ ਕੋਲ ਪਿੰਡਾਂ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ |

ਕੈਂਪ ‘ਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਬਹੁਤੀਆਂ ਦਾ ਮੌਕੇ ‘ਤੇ ਹੱਲ ਕੀਤਾ ਗਿਆ | ਇਸ ਦੌਰਾਨ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੇ ਸਪੁੱਤਰ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੈਂਪ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ | ਇਸਦੇ ਨਾਲ ਹੀ ਸਬੰਧਿਤ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਲੋਕਾਂ ਦੇ ਮਸਲੇ ਛੇਤੀ ਹੱਲ ਕਰਨ ਲਈ ਗੱਲਬਾਤ ਕੀਤੀ |

ਸਰਬਜੀਤ ਸਿੰਘ ਸਮਾਣਾ

ਇਸ ਮੌਕੇ ਕੌਸਲਰ ਸਰਬਜੀਤ ਸਿੰਘ ਸਮਾਣਾ ਨੇ ਦੱਸਿਆ ਕਿ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ‘ਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੇ ਮੁਸ਼ਕਿਲਾਂ ਸੁਣੀਆਂ ਗਈਆਂ ਹਨ ਅਤੇ ਬਹੁਤੀਆਂ ਦਾ ਮੌਕੇ ‘ਤੇ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸੁਵਿਧਾ ਕੈਂਪ ਪੰਜਾਬ ਵਾਸੀਆਂ ਲਈ ਵਰਦਾਨ ਸਿੱਧ ਹੋ ਰਹੇ ਹਨ |

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਮੱਸਿਆਵਾਂ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਹਮੇਸ਼ਾ ਮੋਹਰੀ ਰਹੇਗੀ | ਇਸ ਕੈਂਪ ‘ਚ ਪਹੁੰਚੇ ਪਿੰਡ ਮਨੌਲੀ (Manauli) ਦੇ ਲੋਕਾਂ ਨੇ ਕਿਹਾ ਕਿ ਇੱਕ ਥਾਂ ‘ਤੇ ਹੀ ਲਗਭਗ ਸਾਰੇ ਵਿਭਾਗਾਂ ਦੀ ਮੌਜੂਦਗੀ ਆਮ ਲੋਕਾਂ ਲਈ ਲਾਹੇਵੰਦ ਸਿੱਧ ਹੋ ਰਹੀ ਹੈ। ਇਸ ਤਰ੍ਹਾਂ ਦੇ ਕੈਂਪ ਮਹੀਨੇ ‘ਚ ਦੋ ਲੱਗਣੇ ਚਾਹੀਦੇ ਹਨ।

 

Exit mobile version