Skill Development Camp

Skill Development: ਪੰਜਾਬ ਸਰਕਾਰ ਵੱਲੋਂ ਬੀਬੀਆਂ ਲਈ ਲਗਾਏ ਜਾਣਗੇ ਹੁਨਰ ਵਿਕਾਸ ਕੈਂਪ

ਚੰਡੀਗੜ੍ਹ, 30 ਅਗਸਤ 2024: (Skill Development Camp) ਪੰਜਾਬ ਸਰਕਾਰ ਸੂਬੇ ਦੀਆਂ ਬੀਬੀਆਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ‘ਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸ ਤਹਿਤ ਪੰਜਾਬ ਸਰਕਾਰ ਛੇਤੀ ਹੀ ਸਾਰੇ ਜ਼ਿਲ੍ਹਿਆਂ ‘ਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕਰਨ ਜਾ ਰਹੀ ਹੈ।

ਇਸ ਸੰਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪਹਿਲੇ ਕੈਂਪ ਦੀ ਸ਼ੁਰੂਆਤ 10 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕੀਤੀ ਜਾਵੇਗੀ | ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਬੀਬੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਹੁਨਰ ਵਿਕਾਸ ਕੈਂਪ (Skill Development Camp) ਇਸ ਦਿਸ਼ਾ ‘ਚ ਇੱਕ ਅਹਿਮ ਕਦਮ ਹਨ।

ਉਨ੍ਹਾਂ ਦੱਸਿਆ ਕਿ ਇਹ ਕੈਂਪ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ ਵਿੱਦਿਅਕ ਸੰਸਥਾਵਾਂ ‘ਚ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਉਦੇਸ਼ ਬੀਬੀਆਂ ਨੂੰ ਲੋੜੀਂਦੇ ਹੁਨਰ, ਗਿਆਨ ਅਤੇ ਸਰੋਤਾਂ ਨਾਲ ਲੈਸ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਅਤੇ ਉੱਦਮਤਾ ਅਤੇ ਕੈਰੀਅਰ ਦੀ ਤਰੱਕੀ ਅਤੇ ਰੁਜ਼ਗਾਰ ਦੇ ਵਿਕਾਸ ‘ਚ ਮੱਦਦ ਕੀਤੀ ਜਾ ਸਕੇ। ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਰੁਜ਼ਗਾਰ ‘ਚ ਲਿੰਗ ਆਧਾਰਿਤ ਪਾੜੇ ਨੂੰ ਖਤਮ ਕਰਨਾ ਅਤੇ ਬੀਬੀਆਂ ‘ਚ ਆਤਮ-ਵਿਸ਼ਵਾਸ ਪੈਦਾ ਕਰਨਾ ਹੈ।

Scroll to Top